Instructions were given : ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ’ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਗਏ ’ਮਿਸ਼ਨ ਫਤਿਹ’ ਤਹਿਤ ਮੈਡੀਕਲ ਪ੍ਰੋਟੋਕਾਲ ਜਿਸ ਵਿਚ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਲਾਜ਼ਮੀ ਹੈ, ਨੂੰ ਆਪਣੇ-ਆਪਣੇ ਖੇਤਰ ਵਿਚ ਯਕੀਨੀ ਬਣਾਉਣ ਦੀ ਹਿਦਾਇਤ ਦਿੰਦਿਆਂ ਕਿਹਾ ਕਿ ਹੁਣ ਬਾਜ਼ਾਰ ਖੁੱਲ੍ਹ ਗਏ ਹਨ ਅਤੇ ਵੱਡੀ ਗਿਣਤੀ ਵਿਚ ਲੋਕ ਸੜਕਾਂ ’ਤੇ ਆ ਰਹੇ ਹਨ, ਜਿਸ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਲਿਸ ਕਰਮਚਾਰੀਆਂ ਦੀ ਡਿਊਟੀ ਨੂੰ ਵਧਾ ਦਿੱਤਾ ਹੈ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਿਦਾਇਤ ਦਿੰਦਿਆਂ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਗਸ਼ਤ ਕਰੇਕ ਜਨਤਕ ਥਾਵਾਂ ’ਤੇ ਲੋਕਾਂ ਵੱਲੋਂ ਸਮਾਜਿਕ ਦੂਰੀ ਦੀ ਪਾਲਮਾ ਅਤੇ ਮਾਸਕ ਪਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਗਣਾ ਕਰਨ ਵਾਲੇ ਲੋਕਾਂ ਦੇ ਚਾਲਾਨਾ ਕੱਟੇ ਜਾਣ ਅਤੇ ਇਸ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਲਈ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਲੋਕਾਂ ਦੀ ਜਾਨ ਬਚਾਉਣ ਵਿਚ ਮਦਦ ਮਿਲੇਗੀ। ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਰਾਤ ਵੇਲੇ ਅਮਨ ਅਤੇ ਕਾਨੂੰਨ ਦੀ ਸਥਿਤੀ ’ਤੇ ਚੌਕਸੀ ਨਾਲ ਨਜ਼ਰ ਰਖਣ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੁਲਿਸ ਨਾਕਿਆਂ ’ਤੇਸਖਤ ਚੌਕਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਮੌਕੇ ਪੁਲਿਸ ਕਮਿਸ਼ਨਰ ਵੱਲੋਂ ਪੁਲਿਸ ਅਧਿਕਾਰੀਆਂ ਤੇ ਪੁਲਿਸ ਕਰਮਚਾਰੀਆਂ ਨੂੰ ਜਿਵੇਂ ਉਹ ਪਹਿਲਾਂ ਲਗਨ ਤੇ ਮਿਹਨਤ ਨਾਲ ਡਿਊਟੀ ਨਿਭਾਉਂਦੇ ਆ ਰਹੇ ਹਨ, ਉਸੇ ਤਰ੍ਹਾਂ ਹੋਰ ਵੀ ਪੂਰੀ ਲਗਨ ਤੇ ਉਤਸ਼ਾਹ ਨਾਲ ਡਿਊਟੀ ਨਿਭਾਉਂਦਿਆਂ ਲੋਕਾਂ ਦੀ ਸੇਵਾ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵੱਲੋਂ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਅਤੇ ਮਾਸਕ ਪਹਿਣ ਕੇ ਅਹਿਮ ਜ਼ਿੰਮੇਵਾਰੀ ਨਿਭਾਈ ਜਾਣੀ ਹੈ।