ਦਿਨੋਂ ਦਿਨ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਹੁਣ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਨਕੋਦਰ ਵਿਧਾਨ ਸਭਾ ਹਲਕਾ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਉਹ ਆਪਣੇ ਘਰ ‘ਚ ਹੀ ਕੁਆਰੰਟਾਈਨ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਅਤੇ ਟੈਸਟ ਰਿਪੋਰਟ ਪਾਜ਼ੀਟਿਵ ਮਿਲੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਦੀ ਪਤਨੀ ਅਤੇ ਘਰ ਦੇ ਹੋਰ ਮੈਂਬਰਾਂ ਸਮੇਤ ਕਰਮਚਾਰੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ।