Jalandhar Civil Hospital relocated : ਜਲੰਧਰ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲੇ ਲਗਾਤਾਰ ਵਧ ਰਹੇ ਹਨ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਰਾਤ ਦਾ ਕਰਫਇਊ ਲਾਉਣ ਦਾ ਐਲਾਨ ਕੀਤਾ। ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫਿਊ ਰਹੇਗਾ। ਜਲੰਧਰ ਜ਼ਿਲ੍ਹੇ ਵਿੱਚ ਹਰ ਰੋਜ਼ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। ਪਿਛਲੇ 5 ਦਿਨਾਂ ਵਿਚ 559 ਲੋਕ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਜਦਕਿ 14 ਲੋਕਾਂ ਦੀ ਮੌਤ ਹੋ ਗਈ ਹੈ। 48 ਘੰਟਿਆਂ ਵਿੱਚ 350 ਤੋਂ ਵੱਧ ਮਰੀਜ਼ਾਂ ਦੇ ਆਉਣ ਨਾਲ, ਸਰਕਾਰ ਅਤੇ ਪ੍ਰਸ਼ਾਸਨ ਨੇ ਜਲੰਧਰ ਦੇ ਸਿਵਲ ਹਸਪਤਾਲ ਨੂੰ ਇੱਕ ਕੋਵਿਡ ਕੇਅਰ ਸੈਂਟਰ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।
ਸੋਮਵਾਰ ਤੋੰ ਸਿਵਲ ਹਸਪਤਾਲ ਵਿੱਚ ਮਿਲਣ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਈਐਸਆਈ ਹਸਪਤਾਲ ਵਿੱਚ ਮਿਲਣਗੀਆਂ। ਸਿਵਲ ਹਸਪਤਾਲ ਵਿੱਚ ਕੋਰੋਨਾ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਵਿਵਸਥਾ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਕੋਰੋਨਾ ਦੀ ਦਸਤਕ ਤੋਂ ਬਾਅਦ 25 ਮਾਰਚ ਨੂੰ ਸਿਵਲ ਹਸਪਤਾਲ ਦੀਆਂ ਸੇਵਾਵਾਂ ਨੂੰ ਈਐਸਆਈ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। 12 ਅਕਤੂਬਰ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਘੱਟ ਹੋਣ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਆਮ ਮਰੀਜ਼ਾਂ ਲਈ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਇੱਕ ਸਾਲ ਦੇ ਬੱਚੇ ਸਣੇ ਸਰਾਕਰੀ ਤੇ ਪ੍ਰਾਈਵੇਟ ਸਕੂਲਾਂ ਦੇ 39 ਵਿਦਿਆਰਥੀ, 8 ਅਧਿਆਪਕਾਂ, ਇੱਕ ਨਿੱਜੀ ਡਾਕਟਰ ਸਣੇ 178 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿੱਚਂ 154 ਲੋਕ ਜ਼ਿਲ੍ਹੇ ਦੇ ਹਨ। ਉਥੇ ਕੋਰੋਨਾ ਨਾਲ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। 66 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਜ਼ਿਲ੍ਹੇ ਵਿੱਚ ਕੋਰੋਨਾ ਦੇ 928 ਐਕਟਿਵ ਮਾਮਲੇ ਹਨ, ਜਦਕਿ 722 ਲੋਕਾਂ ਦੀ ਮੌ ਹੋ ਚੁੱਕੀ ਹੈ।