Jalandhar Passport Office received : ਭਾਰਤ ਸਰਕਾਰ ਵੱਲੋਂ ਜਲੰਧਰ ਦੇ ਖੇਤਰੀ ਪਾਸਪੋਰਟ ਦਫਤਰ ਨੂੰ ਸਰਵਸ੍ਰੇਸ਼ਟ ਕਾਰਗੁਜ਼ਾਰੀ ਲਈ ਸਨਮਾਨਤ ਕਰਦੇ ਹੋਏ ਐਵਾਰਡ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਲੰਧਰ ਪਾਸਪੋਰਟ ਦਫਤਰ ਨੇ ਲਗਾਤਾਰ 5ਵੀਂ ਵਾਰ ਇਹ ਐਵਾਰਡ ਆਪਣੇ ਨਾਂ ਕੀਤਾ ਹੈ। ਇਹ ਐਵਾਰਡ ਦੇਸ਼ ਦੇ ਸਾਰੇ ਪਾਸਪੋਰਟ ਦਫਤਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਬਾਅਦ ਹਰ ਸਾਲ 24 ਜੂਨ ਨੂੰ ਪਾਸਪੋਰਟ ਸੇਵਾ ਦਿਵਸ ਮੌਕੇ ਭਾਰਤ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤਰੀ ਦਫਤਰ ਅਧਿਕਾਰੀ ਰਾਜ ਕੁਮਾਰ ਬਾਲੀ ਨੇ ਦੱਸਿਆ ਕਿ ਕੇਂਦਰੀ ਵਿਦੇਸ਼ ਮੰਤਰਾਲਾ, ਦਿੱਲੀ ਵੱਲੋਂ ਹਰ ਸਾਲ 24 ਜੂਨ ਨੂੰ ਪਾਸਪੋਰਟ ਸੇਵਾ ਦਿਵਸ ਮਨਾਇਆ ਜਾਂਦਾ ਹੈ ਪਰ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਇਸ ਵਾਰ ਇਸ ਦਾ ਆਯੋਜਨ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਵਿਚ ਹਰੇਕ ਪਾਸਪੋਰਟ ਦਫਤਰ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾੰਦੀ ਹੈ। ਅਤੇ ਜਲੰਦਰ ਪਾਸਪੋਰਟ ਦਫਤਰ ਲਈ ਲਗਾਤਾਰ 5ਵੀਂ ਵਾਰ ਇਸ ਐਵਾਰਡ ਨੂੰ ਆਪਣੇ ਨਾਂ ਕਰਨਾ ਇਕ ਬਹੁਤ ਹੀ ਮਾਣ ਵਾਲੀ ਗੱਲ ਹੈ। ਪਾਸਪੋਰਟ ਅਫਸਰ ਨੇ ਇਸ ਮੌਕੇ ਕਿਹਾ ਕਿ ਇਸ ਵਿਸ਼ੇਸ਼ ਸਨਮਾਨ ਲਈ ਸਮੁੱਚੇ ਸਟਾਫ ਦਾ ਮਨੋਹਰ ਵਧਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਸਾਰੇ ਅਧਿਕਾਰੀ ਤੇ ਕਰਮਚਾਰੀ ਪਾਸਪੋਰਟ ਦਫਤਰ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਉਨ੍ਹਾਂ ਇਸ ਐਵਾਰਡ ਲਈ ਸਮੁੱਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਧੰਨਵਾਦ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਹੀ ਇਹ ਐਵਾਰਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਐਵਾਰਡ ਹਾਸਲ ਕਰਨ ਲਈ ਸਟਾਫ ਵੱਲੋਂ ਹੋਰ ਵੀ ਮਿਹਨਤ ਕੀਤੀ ਜਾਵੇਗੀ।