ਫਿਲੌਰ ਵਿਚ ਹਾਈਵੇ ‘ਤੇ ਮਿਲਟਰੀ ਗਰਾਊਂਡ ਕੋਲ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 7 ਲੋਕ ਗੰਭੀਰ ਜ਼ਖਮੀ ਹੋ ਗਏ। ਟਰੈਕਟਰ-ਟਰਾਲੀ ਵਿਚ ਪਾਪੂਲਰ ਦਰੱਖਤ ਦਾ ਚੂਰਾ ਭਰਿਆ ਸੀ ਜਿਸ ਨੂੰ ਲੈ ਕੇ ਇਹ ਲੋਕ ਲੁਧਿਆਣਾ ਤੋਂ ਜਲੰਧਰ ਵੱਲ ਜਾ ਆ ਰਹੇ ਸਨ ਕਿ ਪਿੱਛੇ ਤੋਂ ਇਕ ਤੇਜ਼ ਰਫਤਾਰ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ ਮੋਹਨ ਸਿੰਘ ਤੇ ਪਿੱਪਲ ਸਿੰਘ ਦੋਵੇਂ ਵਾਸੀ ਲੁਧਿਆਣਾ ਵਜੋਂ ਹੋਈ ਹੈ। ਟਰੈਕਟਰ ਟਰਾਲੀ ਵਿਚ ਸਵਾਰ ਲੋਕ ਜਿਹੜੇ ਜ਼ਖਮੀ ਹੋਏ ਹਨ ਉਨ੍ਹਾਂ ਵਿਚ ਤੋਤਾ, ਦੇਵ ਸਿੰਘ, ਦਲਵਿੰਦਰ ਸਿੰਘ, ਸੰਧੀਰ, ਜਸਵੀਰ ਸਿੰਘ, ਅੱਬੀ ਸਿੰਘ, ਪ੍ਰੇਮ ਸਿੰਘ ਸਾਰੇ ਵਾਸੀ ਲੁਧਿਆਣਾ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
![](https://dailypost.in/wp-content/uploads/2023/06/WhatsApp-Image-2023-06-19-at-10.03.30-AM.jpeg)