ਹੁਸ਼ਿਆਰਪੁਰ : ਪਿਛਲੇ ਦਿਨੀਂ ਡੇਰਾ ਨਕੋਦਰ ਦੀ ਸਟੇਜ ਤੋਂ ਗੁਰਦਾਸ ਮਾਨ ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਦਾਸ ਮਹਾਰਾਜ ਜੀ ਦਾ ਘੋਰ ਅਪਮਾਨ ਕੀਤਾ ਸੀ, ਜਿਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਗੁਰਦਾਸ ਮਾਨ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮੁਕੱਦਮਾ ਦਰਜ ਕਰਵਾਉਣ ਲਈ ਜਲੰਧਰ ਦੇ ਦਫਤਰ ਬਾਹਰ ਲਗਾਤਾਰ 4 ਦਿਨ ਧਰਨਾ ਦਿੱਤਾ ਗਿਆ ਅਤੇ ਫਿਰ ਸਿੱਖ ਜਥੇਬੰਦੀਆਂ ਵਲੋਂ ਜਲੰਧਰ-ਦਿੱਲੀ ਹਾਈਵੇਅ ਜਾਮ ਕਰਕੇ ਗੁਰਦਾਸ ਮਾਨ ਤੇ ਧਾਰਾ 295 1 ਤਹਿਤ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ।
ਇਸ ਮੌਕੇ ਆਵਾਜ਼-ਏ-ਕੌਮ ਦੇ ਆਗੂ ਭਾਈ ਨੋਬਲਜੀਤ ਸਿੰਘ ਬੁੱਲੋਵਾਲ ਨੇ ਬੋਲਦਿਆਂ ਹੋਇਆਂ ਕਿਹਾ ਕਿ ਗੁਰਦਾਸ ਮਾਨ ਸ਼ੁਰੂ ਤੋਂ ਸਿੱਖ ਵਿਰੋਧੀ ਅਨਸਰ ਰਿਹਾ ਹੈ ਅਤੇ ਇਸਨੂੰ ਭਾਰਤ ਸਟੇਟ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਇੱਕ ਔਜਾਰ ਵਜੋਂ ਵਰਤ ਰਹੀ ਹੈ ਕਿਉਂਕਿ ਗੁਰਦਾਸ ਮਾਨ ਨੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਲਈ ਪਹਿਲਾਂ ਵੀ ਕਈ ਗੀਤ ਗਾਏ ਹਨ। ਕੁਝ ਸਮਾਂ ਪਹਿਲਾਂ ਗੁਰਦਾਸ ਮਾਨ ਨੇ ਹਿੰਦੀ ਨੂੰ ਪੰਜਾਬ ਦੀ ਮਾਂ ਬੋਲੀ ਹੋਣ ਦੀ ਗੱਲ ਕਹੀ ਸੀ, ਜਿਸ ਤੋਂ ਬਾਅਦ ਗੁਰਦਾਸ ਮਾਨ ਦਾ ਭਾਰੀ ਵਿਰੋਧ ਵੀ ਕੀਤਾ ਗਿਆ ਸੀ। ਕਾਂਗਰਸੀ ਨੇਤਾ ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਵਲੋਂ ਅਜਿਹਾ ਸਿੱਖ ਵਿਰੋਧੀ ਬਿਆਨ ਦੇਣਾ ਕੋਈ ਨਵੀਂ ਗੱਲ ਨਹੀਂ ਹੈ, ਇਹ ਦੋਨੋਂ ਕਾਂਗਰਸੀ ਨੇਤਾ ਪਹਿਲਾਂ ਵੀ ਕਈ ਵਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦਾ ਕੰਮ ਕਰ ਚੁੱਕੇ ਹਨ।