ਫਿਰੋਜ਼ਪੁਰ ਵਿੱਚ ਬੀਤੇ ਕੱਲ੍ਹ ਸ਼ਾਮ ਨੂੰ ਹਥਿਆਰਾਂ ਨਾਲ ਲੈਸ 2 ਵਿਅਕਤੀਆਂ ਵੱਲੋਂ ਦੋ ਵੱਖ-ਵੱਖ ਥਾਵਾਂ ‘ਤੇ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਅੰਜਾਮ ਮੈਗਜ਼ੀਨ ਗੇਟ ਅਤੇ ਮਨਜੀਤ ਪੈਲੇਸ ਗਲੀ ਵਿੱਚ ਦਿੱਤਾ ਗਿਆ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਰਿਸ਼ਭ ਉਮਰ ਲਗਭਗ 25 ਸਾਲ ਵਾਸੀ ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦੋਂਕਿ ਦੂਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਪਰਿਵਾਰ ਮੁਤਾਬਕ ਮ੍ਰਿਤਕ ਰਿਸ਼ਭ ਹਲਵਾਈਆਂ ਨਾਲ ਕੰਮ ਕਰਦਾ ਸੀ ਅਤੇ ਅੱਜ ਉਹ ਆਪਣੀ ਖਰਾਬ ਹੋਈ ਐਲਈਡੀ ਠੀਕ ਕਰਵਾਉਣ ਲਈ ਮੈਗਜ਼ੀਨ ਗੇਟ ਫਿਰੋਜ਼ਪੁਰ ਸ਼ਹਿਰ ਦੇ ਅੰਦਰ ਸਥਿਤ ਗਗਨ ਐਂਟਰਪ੍ਰਾਈਜ਼ਿਜ਼ ’ਤੇ ਆਇਆ ਸੀ। ਦੱਸਿਆ ਜਾਂਦਾ ਹੈ ਕਿ ਜਦੋਂ ਉਹ ਦੁਕਾਨ ਵਿੱਚ ਖੜ੍ਹਾ ਹੋ ਕੇ ਦੁਕਾਨਦਾਰ ਨਾਲ ਗੱਲ ਕਰ ਰਿਹਾ ਸੀ, ਤਾਂ ਦੋ ਹਮਲਾਵਰ ਆਏ ਅਤੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਗੋਲੀਆਂ ਉਸ ਦੇ ਸਿਰ ਵਿੱਚ ਲੱਗੀਆਂ ਅਤੇ ਉਹ ਡਿੱਗ ਪਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਖੂਨ ਨਾਲ ਲੱਥਪਥ ਹੋਏ ਨੌਜਵਾਨ ਦੀ ਲਾਸ਼ ਦੁਕਾਨ ਵਿੱਚ ਮਿਲੀ।

ਦੂਜੇ ਪਾਸੇ ਉਸੇ ਸਮੇਂ ਫਿਰੋਜ਼ਪੁਰ ਸ਼ਹਿਰ ਦੇ ਸਰਕੂਲਰ ਰੋਡ ’ਤੇ ਸਥਿਤ ਮਨਜੀਤ ਪੈਲੇਸ ਗਲੀ ਵਿੱਚ ਦੋ ਹਮਲਾਵਰ ਇੱਕ ਨੌਜਵਾਨ ਦੇ ਪਿੱਛੇ ਭੱਜੇ ਅਤੇ ਉਸ ’ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਉਸਦੀ ਮੌਤ ਹੋ ਗਈ ਅਤੇ ਫਰਾਰ ਹੋ ਗਏ। ਦੱਸਿਆ ਜਾਂਦਾ ਹੈ ਕਿ ਫਰਾਰ ਹੁੰਦੇ ਸਮੇਂ ਹਮਲਾਵਰਾਂ ਨੇ ਬਾਜ਼ਾਰ ਵਿੱਚ ਖੁੱਲ੍ਹੇਆਮ ਗੋਲੀਆਂ ਚਲਾਈਆਂ। ਘਟਨਾ ਦੀ ਸੂਚਨਾ ਮਿਲਦੇ ਹੀ ਫਿਰੋਜ਼ਪੁਰ ਦੇ ਐੱਸਐੱਸਪੀ ਸਰਦਾਰ ਭੁਪਿੰਦਰ ਸਿੰਘ ਸਿੱਧੂ ਪੁਲਿਸ ਫੋਰਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ। ਐੱਸਐੱਸਪੀ ਫਿਰੋਜ਼ਪੁਰ ਨੇ ਕਿਹਾ ਕਿ ਅਜਿਹਾ ਲੱਗਦਾ ਹੈ, ਜਿਵੇਂ ਦੋਵੇ ਘਟਨਾਵਾਂ ਦੇ ਉਹੀ ਵਿਅਕਤੀ ਦੋਸ਼ੀ ਹਨ।
ਇਹ ਵੀ ਪੜ੍ਹੋ : ਪਹਿਲਗਾਮ ਹ.ਮ.ਲਾ : ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌ/ਤ, ਸਕਿੰਟਾਂ ‘ਚ ਉਜੜੀਆਂ ਖੁਸ਼ੀਆਂ
ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਫੜਨ ਲਈ ਪੁਲਿਸ ਵੱਲੋਂ ਪੂਰੇ ਫਿਰੋਜ਼ਪੁਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਫਿਰੋਜ਼ਪੁਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ। ਲੋਕਾਂ ਨੇ ਕਿਹਾ ਕਿ ਕਤਲ ਕਰਨ ਤੋਂ ਬਾਅਦ ਕਾਤਲ ਬਾਜ਼ਾਰ ਵਿੱਚ ਖੁੱਲ੍ਹੇਆਮ ਗੋਲੀਆਂ ਚਲਾਉਂਦੇ ਹੋਏ ਉੱਥੋਂ ਫਰਾਰ ਹੋ ਗਏ। ਪੁਲਿਸ ਆਸਪਾਸ ਲੱਗੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ। ਇਸ ਦੋਹਰੇ ਕਤਲ ਨੂੰ ਦੇਖ ਕੇ ਫਿਰੋਜ਼ਪੁਰ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ।
ਵੀਡੀਓ ਲਈ ਕਲਿੱਕ ਕਰੋ -:
























