ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਤੋਂ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਤੋਂ ਬਾਅਦ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ. ਬਲਬੀਰ ਸਿੰਘ ਨੂੰ ਪੰਜਾਬ ਦਾ ਨਵਾਂ ਮੰਤਰੀ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਰਾਜਪਾਲ ਭਵਨ ਵਿੱਚ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੂੰ ਮਾਨ ਸਰਕਾਰ ਵਿੱਚ ਸਿਹਤ ਤੇ ਪਰਿਵਾਰ ਕਲਿਆਣ, ਮੈਡੀਕਲ ਐਜੂਕੇਸ਼ਨ ਤੇ ਰਿਸਰਚ ਤੇ ਚੋਣਾਂ ਦੇ ਵਿਭਾਗ ਦਾ ਜ਼ਿੰਮਾ ਸੌਂਪਿਆ ਗਿਆ ਹੈ।
ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤਾ ਹੈ। ਸਰਾਰੀ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨ ਦੱਸੇ ਹਨ।
ਹਾਲਾਂਕਿ ਸਰਾਰੀ ‘ਤੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਉਨ੍ਹਾਂ ਦੇ ਪੀਏ ਨਾਲ ਗੱਲਬਾਤ ਦਾ ਇੱਕ ਆਡੀਓ ਵਾਇਰਲ ਹੋਇਆ ਸੀ। ਜਿਸ ‘ਚ ਉਹ ਕਥਿਤ ਤੌਰ ‘ਤੇ ਪੈਸੇ ਤੈਅ ਕਰ ਰਹੇ ਹਨ, ਜਿਸ ਤੋਂ ਬਾਅਦ ਪਾਰਟੀ ਪੱਧਰ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ। ਸਰਾਰੀ ਦੇ ਬਹਾਨੇ ਵਿਰੋਧੀ ਧਿਰ ਨੇ ਵੀ ਸਰਕਾਰ ਨੂੰ ਘੇਰਿਆ ਸੀ। ਅਸਤੀਫੇ ਦੇ ਨਾਲ ਹੀ ਫੌਜਾ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।
ਇਹ ਵੀ ਪੜ੍ਹੋ: ਕੰਝਾਵਲਾ ਕੇਸ ‘ਚ ਸ਼ਾਹਰੁਖ ਖਾਨ ਨੇ ਪੀੜਤਾ ਅੰਜਲੀ ਦੇ ਪਰਿਵਾਰ ਦੀ ਮਦਦ ਲਈ ਵਧਾਇਆ ਹੱਥ
ਫੌਜਾ ਸਿੰਘ ਸਰਾਰੀ ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਗੁਆਉਣ ਵਾਲੇ ਦੂਜੇ ਮੰਤਰੀ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਸਿੰਗਲਾ ‘ਤੇ ਵਿਭਾਗ ਦੇ ਟੈਂਡਰ ‘ਚ ਕਮਿਸ਼ਨ ਲੈਣ ਦਾ ਦੋਸ਼ ਸੀ। ਸਿੰਗਲਾ ਨੂੰ ਵੀ ਜੇਲ੍ਹ ਵਿੱਚ ਰਹਿਣਾ ਪਿਆ। ਹਾਲਾਂਕਿ ਸਿੰਗਲਾ ਨੂੰ ਆਮ ਆਦਮੀ ਪਾਰਟੀ ਤੋਂ ਬਰਖਾਸਤ ਨਹੀਂ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: