ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਲਗਾਤਾਰ ਤੀਜਾ ਵੱਡਾ ਝਟਕਾ ਲੱਗਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਹੁਣ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਪਟਕਾ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। CM ਭਗਵੰਤ ਮਾਨ ਦੀ ਰਾਜ ਕੁਮਾਰ ਚੱਬੇਵਾਲ ਨਾਲ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਚੱਬੇਵਾਲ ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿੱਚ ਡਿਪਟੀ ਲੀਡਰ ਸਨ।

Dr. Raj Kumar Chabbewal joined
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਚੋਣ ਬਾਂਡ ਦੇ ਨੰਬਰ ਨਾ ਜਾਰੀ ਕਰਨ ‘ਤੇ SBI ਤੋਂ ਮੰਗਿਆ ਜਵਾਬ, 18 ਮਾਰਚ ਤੱਕ ਦਾ ਦਿੱਤਾ ਸਮਾਂ
ਚੱਬੇਵਾਲ ਦੇ ਕਾਂਗਰਸ ਛੱਡਣ ਦੀ ਚਰਚਾ ਪਹਿਲਾਂ ਹੀ ਸੀ। ਇਸ ਦੌਰਾਨ ਅੱਜ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਦਿੱਤੀ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਕਾਂਗਰਸ ਦੀ ਟਿਕਟ ‘ਤੇ ਦੋ ਵਾਰ ਵਿਧਾਇਕ ਚੁਣੇ ਗਏ ਡਾ: ਰਾਜ ਕੁਮਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਹੁਸ਼ਿਆਰਪੁਰ ਤੋਂ ‘ਆਪ’ ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: