ਪਾਕਿਸਤਾਨ ਵਿੱਚ ਬੈਠੇ ਤਸਕਰ ਨਸ਼ੇ ਭੇਜਣ ਵਰਗੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਵਿੱਚ ਲੱਗੇ ਹੋਏ ਹਨ, ਪਰ ਭਾਰਤੀ ਜਵਾਨ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਬੁੱਧਵਾਰ ਰਾਤ ਨੂੰ ਵੀ ਤਸਕਰਾਂ ਨੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭਾਰਤੀ ਸਰਹੱਦ ਵੱਲ ਭੇਜੀ ਸੀ, ਪਰ ਇਸ ਦੀ ਸੂਚਨਾ ਪੁਲਿਸ ਨੂੰ ਮਿਲ ਗਈ।
ਕਾਹਲੀ ਵਿੱਚ ਨਸ਼ਾ ਤਸਕਰਾਂ ਨੇ ਟਿਕਾਣਾ ਬਦਲ ਕੇ ਖੇਪ ਇੱਕ ਸਕੂਲ ਵਿੱਚ ਸੁੱਟ ਦਿੱਤੀ। ਤਲਾਸ਼ੀ ਤੋਂ ਬਾਅਦ ਪੁਲਿਸ ਨੇ ਖੇਪ ਨੂੰ ਜ਼ਬਤ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਚ ਅਭਿਆਨ ਚਲਾਉਂਦੇ ਹੋਏ ਅਟਾਰੀ ਦੇ ਸਰਹੱਦੀ ਖੇਤਰ ਨੇਸ਼ਟਾ ਅਟਾਰੀ ਵਿਖੇ ਸਥਿਤ ਡੀ.ਏ.ਵੀ ਸਕੂਲ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਇਹ ਹੈਰੋਇਨ ਡਰੋਨ ਰਾਹੀਂ ਸਰਹੱਦੀ ਖੇਤਰ ਵਿੱਚ ਸੁੱਟੀ ਜਾਣੀ ਸੀ ਪਰ ਪੁਲੀਸ ਨੂੰ ਇਸ ਬਾਰੇ ਪਹਿਲਾਂ ਹੀ ਸੂਚਨਾ ਮਿਲ ਗਈ ਸੀ। ਜਦੋਂ ਪੁਲਿਸ ਨੇ ਡਰੋਨ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਇਸ ਨੇ ਆਪਣਾ ਸਥਾਨ ਬਦਲ ਲਿਆ। ਡਰੋਨ ਨੇ ਸਕੂਲ ਵਿੱਚ ਖੇਪ ਸੁੱਟ ਦਿੱਤੀ। ਡਰੋਨ ਦੀ ਲੋਕੇਸ਼ਨ ਬਦਲੀ ਹੋਣ ਕਾਰਨ ਕੋਈ ਵੀ ਖੇਪ ਚੁੱਕਣ ਨਹੀਂ ਆਇਆ ਅਤੇ ਪੁਲਿਸ ਨੇ ਤਲਾਸ਼ੀ ਦੌਰਾਨ ਇਸ ਨੂੰ ਜ਼ਬਤ ਕਰ ਲਿਆ।
ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਸਵਪਨਾ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਸਰਹੱਦੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਤਾਂ ਹੈਰੋਇਨ ਦੀ ਇੱਕ ਖੇਪ ਬਰਾਮਦ ਹੋਈ। ਪੁਲੀਸ ਨੇ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਹੈ ਪਰ ਐਨਡੀਪੀਐਸ ਐਕਟ ਤਹਿਤ ਥਾਣਾ ਘਰਿੰਡਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।