ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਰਾਤ ਨੂੰ ਇੱਕ ਵਾਰ ਫਿਰ ਤੋਂ ਡਰੋਨ ਦੀ ਹਲਚਲ ਮਹਿਸੂਸ ਕੀਤੀ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਮੰਗਲਵਾਰ ਰਾਤ ਭਾਰਤੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ‘ਤੇ ਫਾਇਰਿੰਗ ਤੇ ਰੋਸ਼ਨੀ ਵਾਲੇ ਬੰਬ ਦਾਗ ਕੇ ਡਰੋਨ ਨੂੰ ਵਾਪਸ ਪਾਕਿਸਤਾਨ ਵਾਲੇ ਪਾਸੇ ਭੇਜਣ ਵਿੱਚ ਸਫਲਤਾ ਹਾਸਲ ਕੀਤੀ । ਇਸ ਤੋਂ ਬਾਅਦ ਬੀਐੱਸਐੱਫ ਦੇ ਪੰਜਾਬ ਪੁਲਿਸ ਵੱਲੋਂ ਸਬੰਧਤ ਖੇਤਰ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐੱਸਐੱਫ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਮੰਗਲਵਾਰ ਰਾਤ 12 ਵਜੇ ਦੇ ਕਰੀਬ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੀ 73 ਬਟਾਲੀਅਨ (ਅਜਨਾਲਾ) ਦੀ ਬੀਓਪੀ ਛੰਨਾਂ ‘ਤੇ ਤਾਇਨਾਤ ਜਵਾਨਾਂ ਵੱਲੋਂ ਡਰੋਨ ਦੀ ਹਲਚਲ ਮਹਿਸੂਸ ਕੀਤੀ ਗਈ। ਜਿਸ ਤੋਂ ਬਾਅਦ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡ੍ਰੋਨ ‘ਤੇ ਫਾਇਰਿੰਗ ਕੀਤੀ ਗਈ । ਉਨ੍ਹਾਂ ਦੱਸਿਆ ਕਿ ਸਬੰਧਤ ਇਲਾਕੇ ਵਿਚ ਸਰਚ ਅਭਿਆਨ ਜਾਰੀ ਹੈ।
ਦੱਸ ਦੇਈਏ ਕਿ ਪਿਛਲੇ ਬੁੱਧਵਾਰ ਦੀ ਰਾਤ ਵੀ ਪਾਕਿਸਤਾਨੀ ਡਰੋਨ ਦੀ ਉਕਤ ਖੇਤਰ ਅਧੀਨ ਆਉਂਦੀ ਬੀਐੱਸਐੱਫ ਦੀ ਦਰੀਆ ਮਦਸੋਰ ‘ਤੇ ਵੀ ਪਾਕਿਸਤਾਨੀ ਡਰੋਨ ਵੇਖਿਆ ਗਿਆ ਸੀ ਤੇ ਸਰਹੱਦ ‘ਤੇ ਤਾਇਨਾਤ ਜਵਾਨਾਂ ਵੱਲੋਂ 10 ਫਾਇਰ ਤੇ ਰੋਸ਼ਨੀ ਛੱਡਣ ਵਾਲੇ ਬੰਬ ਦਾਗੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “























