ਦੀਵਾਲੀ ਵਾਲੀ ਰਾਤ ਵੀ ਪਾਕਿਸਤਾਨੀ ਤਸਕਰਾਂ ਨੇ ਆਪਣੇ ਨਾਪਾਕ ਮਨਸੂਬਿਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ। ਪਰ BSF ਦੇ ਚੌਕਸ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।
ਜਾਣਕਾਰੀ ਅਨੁਸਾਰ ਬੀਤੀ ਰਾਤ ਤਿੰਨ ਵਾਰ ਪਾਕਿਸਤਾਨ ਤੋਂ ਆਏ ਡਰੋਨ ਨੇ ਭਾਰਤੀ ਸਰਹੱਦ ਪਾਰ ਕੀਤੀ ਅਤੇ BSF ਦੇ ਜਵਾਨਾਂ ਨੇ ਉਸ ‘ਤੇ ਗੋਲੀਬਾਰੀ ਕਰਕੇ ਉਸ ਨੂੰ ਵਾਪਸ ਭਜਾ ਦਿੱਤਾ। ਇਹ ਘਟਨਾ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ BOP ਚੰਡੀਗੜ੍ਹ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਤਸਕਰਾਂ ਨੇ ਰਾਤ 10 ਤੋਂ 12 ਵਜੇ ਦਰਮਿਆਨ ਤਿੰਨ ਵਾਰ ਭਾਰਤੀ ਖੇਤਰ ਵਿੱਚ ਡਰੋਨ ਭੇਜਣ ਦੀ ਕੋਸ਼ਿਸ਼ ਕੀਤੀ। ਪਰ BSF ਜਵਾਨਾਂ ਨੇ ਡਰੋਨ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਤੋਂ ਬਾਅਦ ਡਰੋਨ ਪਾਕਿਸਤਾਨੀ ਸਰਹੱਦ ਵੱਲ ਪਰਤ ਗਿਆ। ਘਟਨਾ ਤੋਂ ਬਾਅਦ BSF ਦੇ ਜਵਾਨਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
BSF ਨੇ ਪੁਲਿਸ ਦੇ ਸਹਿਯੋਗ ਨਾਲ BOP ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਹੁਣ ਤੱਕ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। BSF ਨੇ ਪਿਛਲੇ ਹਫ਼ਤੇ ਸਿਰਫ਼ 4 ਦਿਨਾਂ ਵਿੱਚ ਤਿੰਨ ਪਾਕਿਸਤਾਨੀ ਡਰੋਨਾਂ ਨੂੰ ਡਿਗਾ ਦਿੱਤਾ ਸੀ। ਪਹਿਲਾ ਡਰੋਨ ਅੰਮ੍ਰਿਤਸਰ ਦੇ ਅਜਨਾਲਾ ਤੋਂ ਫੜਿਆ ਗਿਆ। ਦੂਜੇ ਪਾਸੇ 16 ਅਕਤੂਬਰ ਨੂੰ ਐਤਵਾਰ ਰਾਤ ਨੂੰ ਪਿੰਡ ਰਾਣੀਆ ਵਿੱਚ ਡਰੋਨ ਦੀ ਹਰਕਤ ਦੇਖਣ ਨੂੰ ਮਿਲੀ। 17 ਰਾਊਂਡ ਫਾਇਰਿੰਗ ਕਰਨ ਤੋਂ ਬਾਅਦ ਡਰੋਨ ਨੂੰ ਡਿਗਾ ਦਿੱਤਾ ਗਿਆ। ਅਗਲੇ ਹੀ ਦਿਨ 17 ਅਕਤੂਬਰ ਨੂੰ ਰਾਤ 8:30 ਵਜੇ ਬੀਐਸਐਫ ਨੇ ਤੀਜੀ ਕਾਮਯਾਬੀ ਹਾਸਲ ਕੀਤੀ ਸੀ।