ਅਜਨਾਲਾ ਦੇ ਥਾਣਾ ਰਮਦਾਸ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀਓਪੀ ਪੰਜਗਰਾਈਆਂ ‘ਤੇ ਡਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ ਤੋਂ ਬਾਅਦ ਡਿਊਟੀ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਤੁਰੰਤ ਹਰਕਤ ਵਿਚ ਆਉਂਦੇ ਹੋਏ ਡਰੋਨ ਵੱਲ ਫਾਇਰਿੰਗ ਕੀਤੀ ਗਈ। ਜਿਸ ਤੋਂ ਕੁਝ ਸਮੇਂ ਬਾਅਦ ਡਰੋਨ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।
ਫਿਲਹਾਲ ਦਿਨ ਚੜ੍ਹਦੇ ਹੀ ਬੀਐਸਐਫ ਦੇ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਡਰੋਨ ਭਾਰਤ ਵਾਲੇ ਪਾਸੇ ਕੋਈ ਵਿਸਫੋਟਕ ਸਮੱਗਰੀ ਸੁੱਟ ਕੇ ਗਿਆ ਹੈ ਜਿਸ ਨੂੰ ਹੁਣ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: