ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿ ਸਰਹੱਦ ਦੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਰਾਤ ਸਮੇਂ ਬੀਐੱਸਐੱਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਡਰੋਨ ਦੀ ਹਲਚਲ ਦਿਖਾਈ ਦਿੱਤੀ। ਇਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਜਵਾਨਾਂ ਵਲੋਂ ਫਾਇਰਿੰਗ ਕੀਤੀ ਗਈ ਅਤੇ ਜਿਸ ਤੋਂ ਬਾਅਦ ਡਰੋਨ ਫੇਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਫਿਲਹਾਲ ਦਿਨ ਚੜ੍ਹਦੇ ਹੀ ਬੀਐੱਸਐੱਫ ਦੇ ਜਵਾਨਾਂ, ਉੱਚ ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ ਕਿ ਕਿਧਰੇ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਡਰੋਨ ਰਾਹੀਂ ਆਈ।

ਜ਼ਿਕਰਯੋਗ ਹੈ ਕਿ ਪਿਛਲੀ 30 ਨਵੰਬਰ ਤੇ 1 ਦਸੰਬਰ ਦੀ ਵਿਚਕਾਰਲੀ ਰਾਤ ਨੂੰ ਵੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਡਰੋਨ ਦੀ ਹਲਚਲ ਦਿਖਾਈ ਦਿੱਤੀ ਸੀ ਜਿਸ ਤੋਂ ਬਾਅਦ 1 ਦਸੰਬਰ ਨੂੰ ਇਲਾਕੇ ਦੀ ਸਰਚ ਕਰਨ ‘ਤੇ ਜਵਾਨਾਂ ਨੂੰ ਚਾਰ ਪੈਕੇਟ ਹੈਰੋਇਨ ਦੇ ਵੀ ਬਰਾਮਦ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”
