ਭਾਰਤ-ਪਾਕਿਸਤਾਨ ਸਰਹੱਦ ‘ਤੇ ਮੰਗਲਵਾਰ ਨੂੰ ਇੱਕ ਵਾਰ ਫਿਰ ਡਰੋਨ ਦੀ ਹਲਚਲ ਦੇਖੀ ਗਈ ਹੈ । ਥਾਣਾ ਅਜਨਾਲਾ ਅਧੀਨ ਪੈਂਦੇ ਬੀਓਪੀ ਘੋਗਾ ਅਤੇ ਬੀਓਪੀ ਧਿਆਨ ਸਿੰਘ ਪੁਰਾ ‘ਤੇ ਡਰੋਨ ਦੀ ਹਲਚਲ ਦੇਖੀ ਗਈ ਹੈ । ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਡਰੋਨ ‘ਤੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਪੁਲਿਸ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਚੌਕਸੀ ਵਰਤਦੇ ਹੋਏ ਸਰਚ ਮੁਹਿੰਮ ਚਲਾਈ ਗਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਵੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲਦੀ ਰਹੀ ਹੈ ਤੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਦੇ ਖੇਤਾਂ ਵਿੱਚੋਂ ਵੀ ਇੱਕ ਡਰੋਨ ਮਿਲਿਆ ਸੀ, ਜਿਸ ‘ਤੇ ਪੁਲਿਸ ਨੇ ਸ਼ੱਕ ਜਤਾਇਆ ਸੀ ਕਿ ਸ਼ਾਇਦ ਇਹ ਡਰੋਨ ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਹੋ ਸਕਦਾ ਹੈ। ਇਸ ਸਬੰਧੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ: ਦਰਦਨਾਕ ਹਾਦਸਾ: ਫਾਰਚੂਨਰ ਕਾਰ ਨਹਿਰ ‘ਚ ਡਿੱਗਣ ਕਾਰਨ 5 ਲੋਕਾਂ ਦੀ ਮੌਤ
ਦੱਸ ਦੇਈਏ ਕਿ ਸਰਹੱਦ ਨੇੜੇ ਵਾਲੇ ਇਲਾਕਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪੰਜਾਬ ਵਿੱਚ ਡਰੋਨ ਸਿਖਲਾਈ ਹੱਬ ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸਰਹੱਦਾਂ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ। ਇਹ ਪੰਜਾਬ ਦਾ ਪਹਿਲਾ ਡਰੋਨ ਟ੍ਰੇਨਿੰਗ ਹੱਬ ਹੈ ਜੋ ਕਿ ਡਰੋਨ ਸਬੰਧੀ ਸਿਖਲਾਈ ਦੇਵੇਗਾ।
ਵੀਡੀਓ ਲਈ ਕਲਿੱਕ ਕਰੋ -: