ਬਠਿੰਡਾ ਦੀ ਸੈਂਟਰਲ ਜੇਲ੍ਹ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹੈ। ਆਏ ਦਿਨ ਇਸ ਜੇਲ੍ਹ ਤੋਂ ਮੋਬਾਈਲ ਤੇ ਨਸ਼ਾ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਆਈਆਰਬੀ ਦੇ ASI ਕੋਲੋਂ ਜੇਲ੍ਹ ਅਧਿਕਾਰੀਆਂ ਵੱਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ASI ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸ਼ਿਫਟ ਤਬਦੀਲੀ ਵੇਲੇ ਜੇਲ੍ਹ ਅਧਿਕਾਰੀਆਂ ਵੱਲੋਂ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ASI ਗੁਰਪ੍ਰੀਤ ਸਿੰਘ ਕੋਲੋਂ 41 ਗ੍ਰਾਮ ਚਿੱਟਾ ਹੋਇਆ ਬਰਾਮਦ। ਜੇਲ ਅਧਿਕਾਰੀਆਂ ਦੀ ਸ਼ਿਕਾਇਤ ਤੇ ਪੁਲਿਸ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ASI ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀ/ਵਨ ਲੀ.ਲਾ ਕੀਤੀ ਸ.ਮਾਪ/ਤ, ਹੋਸਟਲ ‘ਚੋਂ ਮਿਲੀ ਲਾ.ਸ਼
ਦੱਸ ਦੇਈਏ ਕਿ ਹਾਈ ਸਕਿਉਰਟੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਏ ਅਤੇ ਬੀ ਕੈਟਾਗਰੀ ਦੇ ਨਾਮੀ ਗੈਂਗਸਟਰਾਂ ਨੂੰ ਬੰਦ ਕਰ ਕੇ ਰੱਖਿਆ ਗਿਆ ਹੈ। ਇਸ ਦੇ ਮੱਦੇਨਜ਼ਰ ਜੇਲ੍ਹ ਸੁਰੱਖਿਆ ਲਈ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























