ਨਸ਼ਾ ਤਸਕਰਾਂ ਖਿਲਾਫ ਲਗਾਤਾਰ ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਅੱਜ ANTF ਦੀ ਟੀਮ ਨੇ ਪੇਂਡੂ ਇਲਾਕਿਆਂ ਵਿੱਚ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਿੰਡ ਗੋਰਸੀਆ ਵਿੱਚ ਇੱਕ ਨਸ਼ਾ ਤਸਕਰਾਂ ਦੇ ਟਿਕਾਣੇ ‘ਤੇ ਛਾਪਾ ਮਾਰਿਆ ਗਿਆ, ਜਿੱਥੇ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ।
ਪੁਲਿਸ ਨੂੰ ਦੇਖ ਕੇ ਦੋਸ਼ੀ ਸੰਨੀ ਸਿੰਘ ਨੇ 2 ਸਾਥੀਆਂ ਸਮੇਤ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਦੋਸ਼ੀ ਸੰਨੀ ਸਿੰਘ ਦੇ ਸਾਥੀ ਦਵਿੰਦਰ ਸਿੰਘ ਨੂੰ ਗੋਲੀ ਲੱਗ ਗਈ। ਇਸ ਘਟਨਾ ਵਿੱਚ ਦੋਸ਼ੀ ਨੂੰ ANTF ਟੀਮ ਨੇ ਫੜ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ।

ਇਸ ਦੇ ਨਾਲ ਹੀ ਘਟਨਾ ਦੌਰਾਨ ਸੰਨੀ ਸਿੰਘ ਅਤੇ ਇੱਕ ਹੋਰ ਵਿਅਕਤੀ ਮੌਕੇ ਤੋਂ ਭੱਜ ਗਏ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ANTF ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਡਰੱਗ ਮਾਫੀਆ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਦਾਕਾਰਾ ਹੁਮਾ ਕੁਰੈਸ਼ੀ ਦੇ ਭਰਾ ਦਾ ਬੇਰਹਿਮੀ ਨਾਲ ਕਤਲ, ਸਕੂਟੀ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਝਗੜਾ
ਪੁਲਿਸ ਮੁਤਾਬਕ ਸੰਨੀ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਵਰਗੇ ਗੰਭੀਰ ਦੋਸ਼ ਸ਼ਾਮਲ ਹਨ। ਪੁਲਿਸ ਦੀ ਇਸ ਦਲੇਰਾਨਾ ਕਾਰਵਾਈ ਦੌਰਾਨ ਕੋਈ ਜਵਾਨ ਜ਼ਖਮੀ ਨਹੀਂ ਹੋਇਆ। ਫਰਾਰ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ, ਕਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
























