ਪੰਜਾਬ ਦੇ ਪਟਿਆਲਾ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਦੇ ਇਕਲੌਤੇ ਪੁੱਤਰ ਏਕਮਵੀਰ ਦੀ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਨੇੜੇ ਫੱਗੂਵਾਲ ਪਿੰਡ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਸਦਾ ਦੋਸਤ ਹਰਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਭਿਆਨਕ ਹਾਦਸਾ ਰਾਤ 1.30 ਵਜੇ ਦੇ ਕਰੀਬ ਵਾਪਰਿਆ।
ਜਾਣਕਾਰੀ ਅਨੁਸਾਰ ਡੀਐਸਪੀ ਸਤਨਾਮ ਸਿੰਘ ਦਾ ਪੁੱਤਰ ਏਕਮਵੀਰ ਸਿੰਘ ਆਪਣੇ ਦੋਸਤ ਹਰਜੋਤ ਨਾਲ ਸੰਗਰੂਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਟਿਆਲਾ ਵਾਪਸ ਆ ਰਿਹਾ ਸੀ। ਰਾਤ 1.30 ਵਜੇ ਦੇ ਕਰੀਬ ਭਵਾਨੀਗੜ੍ਹ ਦੇ ਫੱਗੂਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਟਾਇਰ ਫਟ ਗਿਆ ਅਤੇ ਕਾਰ ਪੁਲ ‘ਤੇ ਪਲਟ ਗਈ। ਦੋਵਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਸੀਐਚਸੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਕਮਵੀਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਉਸਦੇ ਦੋਸਤ ਹਰਜੋਤ ਨੂੰ ਉਸਦੀ ਗੰਭੀਰ ਹਾਲਤ ਕਾਰਨ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਅਸ਼ਵਨੀ ਸ਼ਰਮਾ ਨੇ ਪੰਜਾਬ BJP ਦੇ ਕਾਰਜਕਾਰੀ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
ਭਵਾਨੀਗੜ੍ਹ ਦੇ SHO ਨੇ ਦੱਸਿਆ ਕਿ ਡੀਐਸਪੀ ਸਤਨਾਮ ਸਿੰਘ ਦੇ ਪੁੱਤਰ ਦੀ ਮੌਤ ਹੋ ਗਈ ਹੈ ਅਤੇ ਦੂਜਾ ਜ਼ਖਮੀ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਉਨ੍ਹਾਂ ਕਿਹਾ ਕਿ “ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ।” ASI ਨੇ ਕਿਹਾ ਕਿ ਸਾਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਇੱਕ ਮਾਮੂਲੀ ਹਾਦਸਾ ਹੋਇਆ ਹੈ। ਆਮ ਲੋਕਾਂ ਦੀ ਮਦਦ ਨਾਲ ਦੋਵਾਂ ਨੌਜਵਾਨਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਐਂਬੂਲੈਂਸ ਦੀ ਮਦਦ ਨਾਲ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:
























