ਬੀਤੇ ਦਿਨੀਂ ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਦੇ ਰਹਿਣ ਵਾਲੇ ਹਰਜੋਤ ਸਿੰਘ ਪੁੱਤਰ ਸੁਰਿੰਦਰ ਸਿੰਘ ਦਾ ਦੁਬਈ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਸੀ। ਜਿਸਦੀ ਮ੍ਰਿਤਕ ਦੇਹ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ.ਸਿੰਘ ਉਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਵਿਖੇ ਪਹੁੰਚੀ ਅਤੇ ਅੱਜ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

Dubai punjabi youth death
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਹਰਜੋਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਕਰੀਬ ਡੇਢ ਸਾਲ ਪਹਿਲਾਂ ਹੀ ਦੁਬਈ ਆਇਆ ਸੀ । ਜਿੱਥੇ ਬੀਤੀ 30 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌ.ਤ ਹੋ ਗਈ ਸੀ।
ਡਾ. ਐੱਸ. ਪੀ. ਸਿੰਘ ਓਬਰਾਏ ਦੱਸਿਆ ਕਿ ਇਸ ਘਟਨਾ ਸਬੰਧੀ ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਕਿ ਹਰਜੋਤ ਜੋ ਕਿ ਆਪਣੇ ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ, ਉਸਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਜਿਸ ਤੋਂ ਬਾਅਦ ਉਨ੍ਹਾਂ ਨੇ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ 13 ਸਤੰਬਰ ਨੂੰ ਹਰਜੋਤ ਸਿੰਘ ਦੀ ਦੇਹ ਭਾਰਤ ਭੇਜੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…