ਭਾਰਤ ਦੇ ਕਈ ਹਿੱਸਿਆਂ ਵਿੱਚ ਅੱਜ ਵੀਰਵਾਰ ਸਵੇਰੇ-ਸਵੇਰੇ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਹੋਏ। ਪੰਜਾਬ, ਦਿੱਲੀ, ਹਰਿਆਣਾ ਅਤੇ ਯੂਪੀ ਵਿੱਚ ਭੂਚਾਲ ਆਇਆ। ਸਵੇਰੇ ਕਰੀਬ 9.04 ਵਜੇ ਧਰਤੀ ਤੇਜ਼ੀ ਨਾਲ ਹਿੱਲੀ। ਇਨ੍ਹਾਂ ਸੂਬਿਆਂ ਵਿੱਚ ਲਗਭਗ 10 ਸਕਿੰਟਾਂ ਲਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਵਿੱਚ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ।
ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਅੱਜ ਭਾਰਤੀ ਸਮੇਂ ਅਨੁਸਾਰ ਸਵੇਰੇ 9:04 ਵਜੇ ਹਰਿਆਣਾ ਦੇ ਝੱਜਰ ਵਿੱਚ ਰਿਕਟਰ ਪੈਮਾਨੇ ‘ਤੇ 4.4 ਤੀਬਰਤਾ ਦਾ ਭੂਚਾਲ ਆਇਆ। ਝੱਜਰ ਵਿੱਚ ਦੋ ਮਿੰਟਾਂ ਵਿੱਚ ਦੋ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਪਹਿਲਾ ਝਟਕਾ ਝੱਜਰ ਵਿੱਚ ਸਵੇਰੇ 9:07 ਵਜੇ ਮਹਿਸੂਸ ਕੀਤਾ ਗਿਆ। ਇਸ ਤੋਂ ਬਾਅਦ ਸਵੇਰੇ 9:10 ਵਜੇ ਹਲਕਾ ਭੂਚਾਲ ਮਹਿਸੂਸ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਮੁਲਤਵੀ
ਦਿੱਲੀ, ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ, ਜੀਂਦ, ਰੋਹਤਕ, ਭਿਵਾਨੀ, ਝੱਜਰ, ਬਹਾਦਰਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਆਏ ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰ ਗਏ। ਝੱਜਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਝੱਜਰ ਦੇ ਨਾਲ ਲੱਗਦੇ ਬਹਾਦਰਗੜ੍ਹ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਭੂਚਾਲ ਦੇ ਝਟਕਿਆਂ ਕਾਰਨ ਲੋਕ ਸੜਕਾਂ ‘ਤੇ ਨਿਕਲ ਆਏ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























