ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਮੁਸ਼ਕਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਕੰਬੋਜ ਨੇ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਕੰਬੋਜ ਖਿਲਾਫ਼ ਮਾਮਲਾ ਦਰਜ ਕੀਤਾ ਹੈ।

Case has been registered by EC
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕ ਸਭ ਚੋਣਾਂ 2024: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਜੱਦੀ ਪਿੰਡ ਮੂਸਾ ‘ਚ ਪਾਈ ਵੋਟ
ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: