ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਇੱਕ ਟੀਮ ਨੇ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਸਭ ਤੋਂ ਅਮੀਰ ਵਿਧਾਇਕ ਕੁਲਵੰਤ ਸਿੰਘ ਦੇ ਘਰ ‘ਤੇ ਛਾਪੇਮਾਰੀ ਕੀਤੀ ਹੈ। ED ਦੀ ਟੀਮ ਉਸਦੇ ਘਰ ਅਤੇ ਉਸ ਨਾਲ ਜੁੜੇ ਵੱਖ-ਵੱਖ ਸਥਾਨਾਂ ਦੀ ਤਲਾਸ਼ੀ ਲੈ ਰਹੀ ਹੈ। ED ਵੱਲੋਂ ਇਹ ਛਾਪੇਮਾਰੀ ਮਨੀ ਲਾਂਡਰਿੰਗ ਦੇ ਮਾਮਲੇ ‘ਚ ਕੀਤੀ ਗਈ ਹੈ। ਇਹ ਮਾਮਲਾ 48 ਹਜ਼ਾਰ ਕਰੋੜ ਦੇ ਫਰਾਡ ਨਾਲ ਜੁੜਿਆ ਹੈ।
ED ਦੀ ਦਿੱਲੀ ਯੂਨਿਟ ਦੀਆਂ ਟੀਮਾਂ ਸਥਾਨਕ ਪੁਲਿਸ ਦੇ ਨਾਲ ਸਵੇਰੇ ਤੋਂ ਹੀ ਛਾਪੇਮਾਰੀ ਕਰ ਰਹੀ ਹੈ। ਟੀਮ ਮੋਹਾਲੀ ਦੇ ਜਨਤਾ ਲੈਂਡ ਪ੍ਰਮੋਟਰਜ਼ ਲਿਮਟਿਡ (JLPL) ਖੇਤਰ ਵਿੱਚ ਸਿੰਘ ਦੇ ਆਲੀਸ਼ਾਨ ਘਰ ਪਹੁੰਚੀਆਂ। JLPL ਕੁਲਵੰਤ ਸਿੰਘ ਦੀ ਰੀਅਲ ਅਸਟੇਟ ਕੰਪਨੀ ਹੈ। ਈਡੀ ਦੇ ਸੂਤਰਾਂ ਅਨੁਸਾਰ ਕੁਲਵੰਤ ਸਿੰਘ ਇਸ ਸਮੇਂ ਘਰ ਨਹੀਂ ਹਨ, ਪਰ ਕੇਂਦਰੀ ਏਜੰਸੀ ਦੀ ਟੀਮ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਬੰ/ਬਾਂ ਵਾਲੇ ਬਿਆਨ ਦਾ ਮਾਮਲਾ, LoP ਨੇਤਾ ਪ੍ਰਤਾਪ ਬਾਜਵਾ ਦੁਪਹਿਰ 2 ਵਜੇ ਸਾਈਬਰ ਸੈੱਲ ਵਿਖੇ ਹੋਣਗੇ ਪੇਸ਼
ED ਦੇ ਸੂਤਰਾਂ ਅਨੁਸਾਰ, ਇਹ ਛਾਪਾ ਪਰਲ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐਲ) ਵਿੱਚ ਹੋਏ ਘੁਟਾਲੇ ਨਾਲ ਸਬੰਧਤ ਹੈ। ਈਡੀ ਦੀ ਟੀਮ ਨੇ ਪਿਛਲੇ ਸਾਲ ਕੁਲਵੰਤ ਸਿੰਘ ਦੇ ਘਰ ਵੀ ਛਾਪਾ ਮਾਰਿਆ ਸੀ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਗਈ। ਕੁਲਵੰਤ ਸਿੰਘ 2021 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਉੱਥੇ ਚੋਣਾਂ ਲੜੀਆਂ। ਉਹ ਮੋਹਾਲੀ ਦੇ ਵਿਧਾਇਕ ਵੀ ਬਣੇ। ਇਸ ਤੋਂ ਪਹਿਲਾਂ ਉਹ ਮੋਹਾਲੀ ਦੇ ਮੇਅਰ ਰਹਿ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
