ਗੁਰਦਾਸਪੁਰ ਵਿੱਚ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਜਿਸਦੇ ਤਹਿਤ ਹੁਣ ਕਲਾਸਾਂ ਵਿੱਚ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਈਲ ਫੋਨ ਬੰਦ ਰੱਖਣੇ ਪੈਣਗੇ। ਦੱਸ ਦੇਈਏ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਵੱਲੋਂ ਇਹ ਫਰਮਾਨ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਹਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਸਮੇਂ ਅਧਿਆਪਕਾਂ ਨੂੰ ਆਪਣੇ ਮੋਬਾਈਲ ਫ਼ੋਨ ਬੰਦ ਰੱਖਣੇ ਪੈਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਅਧਿਆਪਕ ਆਪਣੇ ਮੋਬਾਈਲ ਫੋਨ ਸਕੂਲ ਮੁਖੀ ਨੂੰ ਵੀ ਜਮਾਂ ਕਰਵਾ ਸਕਦੇ ਹਨ ।
ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਦੇ ਇਸ ਫ਼ੈਸਲੇ ਦਾ ਪੁਰਜ਼ੋਰ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ। ਵਿਰੋਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਵੱਲੋਂ ਸਕੂਲਾਂ ਵਿੱਚ ਮੋਬਾਈਲ ਫੋਨ ਨੂੰ ਬੈਨ ਕਰਨ ਦੇ ਫ਼ਰਮਾਨ ਜਾਰੀ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਆਨਲਾਈਨ ਕਲਾਸਾਂ ਲਗਾਉਣ ਦਾ ਫ਼ੈਸਲਾ ਲਿਆ ਜਾ ਰਿਹਾ ਹੈ ।
ਇਹ ਵੀ ਪੜ੍ਹੋ: ਨਾਗਪੁਰ ‘ਚ CM ਮਾਨ ਦਾ ਐਲਾਨ- ‘ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹਰ ਕਦਮ ਚੁੱਕਾਂਗੇ’
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਨੇ ਕਿਹਾ ਕਿ ਸਕੂਲਾਂ ਵਿੱਚ ਮੋਬਾਈਲ ਫੋਨ ਲੈ ਕੇ ਜਾਣ ‘ਤੇ ਕੋਈ ਪਾਬੰਦੀ ਨਹੀਂ ਹੈ ਬਲਕਿ ਅਧਿਆਪਕਾਂ ਨੂੰ ਬੱਚਿਆਂ ਦੀ ਕਲਾਸ ਲੈਂਦੇ ਹੋਏ ਮੋਬਾਈਲ ਫ਼ੋਨ ਬੰਦ ਰੱਖਣ ਦੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਬੱਚਿਆਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਐਨ ਦੇ ਮੱਦੇਨਜ਼ਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: