ਪੰਜਾਬ ਸਣੇ ਪੂਰੇ ਉੱਤਰ ਭਾਰਤ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ। ਇਸੇ ਦੇ ਮੱਦੇਨਜ਼ਰ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਲੁਧਿਆਣਾ ਵੱਲੋਂ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 21.5.2024 ਤੋਂ 30.06.2024 ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ।
ਪਰ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ। ਇਸ ਲਈ ਆਪ ਨੂੰ ਹਦਾਇਤ ਕੀਤੀ ਜਾਂਦੀ ਹੈ ਸਕੂਲ ਵਿੱਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਕੂਲ ਮੁੱਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: