ਪੰਜਾਬ ਸਿੱਖਿਆ ਵਿਭਾਗ ਵਿੱਚ 1 ਅਪ੍ਰੈਲ ਨੂੰ 2500 ETT ਅਧਿਆਪਕ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ।
ਇਸ ਸੰਬੰਧੀ ਸਵਾਲ ਵਿਧਾਇਕ ਈਸ਼ਾਨ ਚੱਬੇਵਾਲ ਨੇ ਪੁੱਛਿਆ ਸੀ। ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲਾਂ ਚੱਬੇਵਾਲ ਹਲਕੇ ਵਿੱਚ ਅਧਿਆਪਕਾਂ ਦੀ ਘਾਟ ਸੀ। ਪਿਛਲੇ ਸਾਲ ਜਦੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਵਿਧਾਇਕ ਸਨ, ਤਾਂ ਉਨ੍ਹਾਂ ਨੇ ਵੀ ਇਹ ਮੁੱਦਾ ਚੁੱਕਿਆ ਸੀ। ਹਾਲਾਂਕਿ, ਸਿੱਖਿਆ ਮੰਤਰੀ ਨੇ ਕਿਹਾ ਕਿ 119 ਪ੍ਰਾਇਮਰੀ ਸਕੂਲਾਂ ਵਿੱਚ ਅਸਾਮੀਆਂ ਖਾਲੀ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਕੱਲ੍ਹ ਆਮ ਆਦਮੀ ਪਾਰਟੀ (AAP) ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਵੱਲੋਂ ‘ਬਦਲਦਾ ਪੰਜਾਬ’ ਥੀਮ ਹੇਠ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਇਹ ਪਿਛਲੀ ਵਾਰ ਨਾਲੋਂ ਲਗਪਗ 15% ਵੱਧ ਹੈ। ਇਸ ਬਜਟ ਵਿੱਚ ਸਿੱਖਿਆ ਖੇਤਰ ਵਿੱਚ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 4.5 KG.ਹੈਰੋਇਨ ਸਣੇ 7 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਹਰਪਾਲ ਚੀਮਾ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਨੂੰ ਇਹ ਪੁਰਸਕਾਰ ਮਿਲਿਆ ਹੈ। ਮਿਸ਼ਨ ਸਮਰਥ ਦੇ ਤਹਿਤ 14 ਲੱਖ ਵਿਦਿਆਰਥੀਆਂ ਨੇ ਲਾਭ ਉਠਾਇਆ ਹੈ। ਪ੍ਰੀ-ਪ੍ਰਾਇਮਰੀ ਤੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੈਗਾ ਪੇਟੀਐਮ ਆਯੋਜਿਤ ਕੀਤੇ ਗਏ ਸਨ। ਇਸ ਵਿੱਚ 21 ਲੱਖ ਮਾਪਿਆਂ ਨੇ ਹਿੱਸਾ ਲਿਆ।
ਸਿੱਖਿਆ ਵਿਭਾਗ ਦੇ 354 ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਸਿਖਲਾਈ ਦਿੱਤੀ ਗਈ ਹੈ। ਇਸ ਨਾਲ ਸਿੱਖਿਆ ਪ੍ਰਣਾਲੀ ਮਜ਼ਬੂਤ ਹੋਵੇਗੀ। ਸਾਲ 2025-26 ਲਈ 17,925 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
