ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਬੋਰਡ ਦੀਆਂ ਪ੍ਰੀਖਿਆਵਾਂ ਇੱਕ ਮਹੀਨਾ ਪਹਿਲਾਂ ਹੋਣਗੀਆਂ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਪਹਿਲਾਂ ਹੀ ਵਿਦਿਆਰਥੀਆਂ ਨੂੰ ਕਾਫੀ ਛੁੱਟੀਆਂ ਕਰਨੀਆਂ ਪਈਆਂ ਸਨ, ਜਿਸ ਕਾਰਨ ਹੁਣ ਠੰਢ ਹੋਣ ਦੇ ਬਾਵਜੂਦ ਜ਼ਿਆਦਾ ਛੁੱਟੀਆਂ ਨਹੀਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਜਿਸ ਕਾਰਨ 6 ਫਰਵਰੀ ਤੋਂ ਬੱਚਿਆਂ ਦੇ ਪੇਪਰ ਸ਼ੁਰੂ ਹੋ ਜਾਣਗੇ । ਇਸ ਵਾਰ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ ਦੇ ਪੇਪਰ ਇਕੱਠੇ ਹੋਣਗੇ । ਸਕੂਲ ਆਫ਼ ਐਮੀਨੈਂਸ ਤੇ ਮੈਰੀਟੋਰੀਅਸ ਦੇ ਬੱਚਿਆਂ ਨੂੰ ਬਰਾਬਰ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਤੋਂ ਅੱਗੇ ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਅੱਜ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਹਨ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਰਫ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆਂ ਲਈ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਕਾਰਨ ਉਨ੍ਹਾਂ ਨੂੰ ਛੁੱਟੀਆਂ ਕੀਤੀਆਂ ਗਈਆਂ ਹਨ ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”