ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 94ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ, ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।. ਇਸੇ ਵਿਚਾਲੇ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਇਕ ਸਾਲ ਤੋਂ ਚੱਲ ਰਿਹਾ ਕਿਸਾਨ ਅੰਦੋਲਨ-2.0 ਅੱਜ (27 ਫਰਵਰੀ) ਨੂੰ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਹੈ। ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ਦੇ ਆਗੂਆਂ ਦੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਏਕਤਾ ਮੀਟਿੰਗ ਹੋਣ ਜਾ ਰਹੀ ਹੈ।
ਪਰ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਹੈ। ਉਨ੍ਹਾਂ ਨੂੰ 103.6 ਦਾ ਤੇਜ਼ ਬੁਖਾਰ ਸੀ। ਉਨ੍ਹਾਂ ਦੇ ਸਿਰ ‘ਤੇ ਲਗਾਤਾਰ ਪਾਣੀ ਦੀਆਂ ਪੱਟੀਆਂ ਰੱਖੀਆਂ ਜਾ ਰਹੀਆਂ ਹਨ। ਦੂਜੇ ਪਾਸੇ ਉਨ੍ਹਾਂ ਦੀ ਯੂਰਿਨ ਰਿਪੋਰਟ ਕੀਟੋਨ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਯੂਰਿਕ ਐਸਿਡ ਦੀ ਰਿਪੋਰਟ ਵੀ ਠੀਕ ਨਹੀਂ ਆਈ ਹੈ। ਇਸ ਦੇ ਬਾਵਜੂਦ ਉਹ ਮੋਰਚੇ ‘ਤੇ ਡਟ ਕੇ ਖੜ੍ਹੇ ਹਨ। ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਮੋਰਚੇ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ। ਤਾਂ ਜੋ ਇਸ ਸੰਘਰਸ਼ ਨੂੰ ਸਫਲ ਬਣਾਇਆ ਜਾ ਸਕੇ।

ਡੱਲੇਵਾਲ ਦੀ ਸਿਹਤ ਵਿਗੜਨ ਤੋਂ ਬਾਅਦ ਖਨੌਰੀ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਮੀਟਿੰਗ ਹੋਈ। ਇਸ ਸੰਘਰਸ਼ ਨੂੰ ਅੱਗੇ ਕਿਵੇਂ ਲਿਜਾਣਾ ਹੈ, ਇਸ ਸਬੰਧੀ ਰਣਨੀਤੀ ਬਣਾਈ ਗਈ ਹੈ। ਅੱਜ ਚੰਡੀਗੜ੍ਹ ਸੰਯੁਕਤ ਕਿਸਾਨ ਮੋਰਚਾ ਨਾਲ ਮੀਟਿੰਗ ਤੋਂ ਪਹਿਲਾਂ ਦੋਵਾਂ ਧਿਰਾਂ ਦੀ ਮੀਟਿੰਗ ਹੋਣ ਜਾ ਰਹੀ ਹੈ।
ਹਾਲਾਂਕਿ ਕੇਂਦਰ ਸਰਕਾਰ ਨਾਲ ਮੀਟਿੰਗ ਦਾ 7ਵਾਂ ਦੌਰ 19 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਣਾ ਹੈ। ਡੱਲੇਵਾਲ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਤੇ ਸੰਘਰਸ਼ ਨੂੰ ਬਲ ਦੇਣ ਲਈ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ 8 ਮਾਰਚ ਨੂੰ ਸ਼ੰਭੂ, ਖਨੌਰੀ ਅਤੇ ਰਤਨਪੁਰ ਬਾਰਡਰ ‘ਤੇ ਮਹਿਲਾ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦਿਨ-ਦਿਹਾੜੇ ਚੱਲੀਆਂ ਗੋ.ਲੀ/ਆਂ, ਨਾਈ ਦੀ ਦੁਕਾਨ ‘ਚ ਹੋਈ ਫਾ.ਇ/ਰਿੰਗ, 2 ਨੌਜਵਾਨ ਜ਼ਖਮੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ‘ਤੇ ਬੈਠੇ ਹੋਣ ਕਾਰਨ ਕੁਝ ਨਹੀਂ ਖਾ ਰਹੇ ਹਨ। ਉਹ ਪਾਣੀ ਦੇ ਸਹਾਰੇ ਹੀ ਚੱਲ ਰਹੇ ਹਨ। ਉਨ੍ਹਾਂ ਲਈ ਹਰਿਆਣੇ ਦੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚੋਂ ਪਾਣੀ ਲਿਆਂਦਾ ਜਾ ਰਿਹਾ ਹੈ। ਇਸ ਨੂੰ ਪੀ ਕੇ ਹੀ ਉਹ ਮੋਰਚੇ ‘ਤੇ ਡਟੇ ਹੋਏ ਹਨ। ਦੂਜੇ ਪਾਸੇ ਡਾਕਟਰੀ ਸਹਾਇਤਾ ਲੈਣ ਵਿੱਚ ਦਿੱਕਤ ਆ ਰਹੀ ਹੈ ਕਿਉਂਕਿ ਉਨ੍ਹਾਂ ਦੀਆਂ ਨਾੜੀਆਂ ਬੰਦ ਹੋ ਰਹੀਆਂ ਹਨ। ਹੱਥ ਸੁੱਜ ਰਹੇ ਹਨ। ਕਿਸਾਨ ਆਗੂ ਵੀ ਇਸ ਗੱਲ ਤੋਂ ਡਰੇ ਹੋਏ ਹਨ। ਹਾਲਾਂਕਿ ਡਾਕਟਰਾਂ ਦੀ ਟੀਮ ਉਸ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























