ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸੇਠਾਂ ਵਾਲਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਮੀਨ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦਾ ਕਤਲ ਕਰ ਦਿੱਤਾ। ਵੱਡੇ ਭਰਾ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਚਿਮਣ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਸੇਠਾਂ ਵਾਲਾ ਵਿਖੇ ਬਜ਼ੁਰਗ ਦੀ ਮੌਤ ਤੋਂ ਬਾਅਦ ਤਿੰਨ ਤਿੰਨ ਕਨਾਲਾਂ ਜਮੀਨ ਤਿੰਨ ਭਰਾਵਾਂ ਦੇ ਹਿੱਸੇ ਆਉਂਦੀ ਸੀ, ਜਿਸ ਨੂੰ ਲੈ ਕੇ ਤਿੰਨਾਂ ਪਰਿਵਾਰਾਂ ਵਿੱਚ ਛੋਟੀ ਜਿਹੀ ਤੂੰ ਤੂੰ, ਮੈਂ ਮੈਂ ਹੋ ਗਈ। ਇਸ ਤੋਂ ਬਾਅਦ 22 ਨਵੰਬਰ ਨੂੰ ਉਨ੍ਹਾਂ ਵਿਚਕਾਰ ਖੂਨੀ ਝੜਪ ਹੋਈ। ਇਸ ਦੌਰਾਨ ਛੋਟਾ ਭਰਾ ਜ਼ਖਮੀ ਹੋ ਗਿਆ ਸੀ ਜਿਸ ਨੇ ਕੱਲ੍ਹ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਹਰਮੇਸ਼ ਸਿੰਘ ਪੁੱਤਰ ਹਰਨਾਮ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਤਾਇਆ ਮੱਖਣ ਸਿੰਘ ਸਾਡੇ ਹਿੱਸੇ ਆਉਂਦੀ ਤਿੰਨ ਤਿੰਨ ਕਨਾਲਾਂ ਜ਼ਮੀਨ ਤੇ ਕਬਜ਼ਾ ਕਰਨਾ ਚਾਹੁੰਦਾ ਸੀ, ਜਿਸ ਨੂੰ ਲੈ ਕੇ ਮੈਂ ਤੇ ਮੇਰਾ ਚਾਚਾ ਚਿਮਣ ਸਿੰਘ (55-60) ਗਲੀ ਚੋਂ ਜਾ ਰਹੇ ਸੀ ਕਿ ਤਾਏ ਮੱਖਣ ਸਿੰਘ ਨੇ ਆਪਣੇ ਦੋ ਪੁੱਤਰਾਂ ਅਤੇ ਪਤਨੀ ਨਾਲ ਮਿਲ ਕੇ ਉਹਨਾਂ ਦੇ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਹੋਇਆ ਦਿ.ਹਾਂ.ਤ, ਸੈਨ ਫਰਾਂਸਿਸਕੋ ਦੇ ਹਸਪਤਾਲ ‘ਚ ਤੋ.ੜਿ.ਆ ਦ.ਮ
ਹਰਨਾਮ ਸਿੰਘ ਨੇ ਅੱਗੇ ਦੱਸਿਆ ਕਿ ਹਮਲੇ ਦੌਰਾਨ ਗੰਭੀਰ ਹੋਏ ਚਾਚੇ ਚਿਮਣ ਸਿੰਘ ਨੂੰ ਅਤੇ ਮੈਨੂੰ ਇਲਾਜ ਦੇ ਲਈ ਫਿਰੋਜ਼ਪੁਰ ਅਤੇ ਫਰੀਦਕੋਟ ਇਲਾਜ ਦੇ ਲਈ ਦਾਖਲ ਕਰਾਇਆ ਗਿਆ। ਜਿੱਥੇ ਉਸ ਦੇ ਚਾਚੇ ਦੀ ਮੌਤ ਹੋ ਗਈ ਹੈ। ਉਧਰ ਥਾਣਾ ਮਮਦੋਟ ਦੀ ਪੁਲਿਸ ਵੀ ਹੋਰ ਵੱਖ-ਵੱਖ ਭਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: