Elderly man killed : ਮਾਮਲਾ ਥਾਣਾ ਤ੍ਰਿਪੜੀ ਦੇ ਅਧਿਕਾਖੇਤਰ ‘ਚ ਆਉਂਦੇ ਦੀਪ ਨਗਰ ਦੀ ਹੈ। ਜਿਥੇ ਇੱਕ ਬਦਮਾਸ਼ ਨੇ ਇੱਕ ਬਜ਼ੁਰਗ ਦੀ ਹੱਤਿਆ ਕਰ ਦਿੱਤੀ ਸੀ ਜਦੋਂ ਕਿ ਉਸ ਦੇ ਦੋ ਬੇਟਿਆਂ ਨੂੰ ਜ਼ਖਮੀ ਕਰ ਦਿੱਤਾ। ਪਤਾ ਲੱਗਾ ਹੈ ਕਿ ਉਹ ਚੋਰ ਕਰਨ ਦੇ ਨੀਅਤ ਨਾਲ ਘਰ ‘ਚ ਦਾਖਲ ਹੋਇਆ ਸੀ। ਪਤਾ ਲੱਗਣ ‘ਤੇ ਜਦੋਂ ਵਿਰੋਧ ਕੀਤਾ ਤਾਂ ਬਦਮਾਸ਼ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ‘ਚ ਬਜ਼ੁਰਗ ਦੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ ਤੇ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭਿਜਵਾ ਦਿੱਤਾ। ਫਿਲਹਾਲ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ 55 ਸਾਲ ਭਾਗ ਸਿੰਘ ਦੇ ਤੌਰ ‘ਤੇ ਹੋਈ ਹੈ ਉੁਥੇ ਉਸ ਦੇ ਬੇਟੇ ਸੰਦੀਪ ਸਿੰਘ ਤੇ ਰਮਨ ਸਿੰਘ ਜ਼ਖਮੀ ਹਾਲਤ ‘ਚ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਹਨ। ਇਸ ਬਾਰੇ ਪੁਲਿਸ ਨੂੰ ਦਿੱਤੇ ਬਿਆਨ ‘ਚ ਭਾਗ ਸਿੰਘ ਦੀ ਨੂੰਹ ਸੁਮਨ ਨੇ ਦੱਸਿਆ ਕਿ ਐਤਵਾਰ ਸਵੇਰੇ ਲਗਭਗ 3 ਵਜੇ ਉਹ ਆਪਣੇ ਘਰਦੇ ਵਿਹੜੇ ‘ਚ ਸੁੱਤੇ ਹੋਏ ਸਨ। ਇਸ ਦੌਰਾਨ ਚੋਰ ਉਨ੍ਹਾਂ ਦੇ ਘਰ ਦੀ ਦੀਵਾਰ ਟੱਪ ਕੇ ਅੰਦਰ ਆ ਗਿਆ। ਜਿਵੇਂ ਹੀ ਪਰਿਵਾਰਕ ਮੈਂਬਰਾਂ ਨੇ ਆਵਾਜ਼ ਸੁਣੀ ਤਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਬਦਮਾਸ਼ ਨੇ ਉਸ ਦੇ ਸਹੁਰੇ ਭਾਗ ਸਿੰਘ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਹ ਮੌਕੇ ‘ਤੇ ਹੀ ਡਿੱਗ ਹਏ। ਇਸ ਤੋਂ ਬਾਅਦ ਜਦੋਂ ਉਸ ਦੇ ਪਤੀ ਤੇ ਜੇਠ ਨੇ ਹਮਲਾਵਰ ਨੂੰ ਰੋਕਿਆ ਤਾਂ ਉਸ ਨੇ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ ਤੇ ਫਰਾਰ ਹੋ ਗਿਆ। ਸਵੇਰੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਗੀ। ਤ੍ਰਿਪੜੀ ਵੱਲੋਂ ਪੁੱਜੀ ਫੋਰੈਂਸਿਕ ਤੇ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। SHO ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਚੋਰ ਹਮਲਾਵਾਰ ਦੀ ਪਛਾਣ ਕਰ ਲਈ ਗਈ ਹੈ ਤੇ ਜਲਦ ਹੀ ਉਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।