16 ਮਾਰਚ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਸੀ ਤੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਅਜਿਹੇ ਵਿਚ ਰਾਜਨੀਤਕ ਪਾਰਟੀਆਂ, ਆਮ ਲੋਕਾਂ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ ਲਈ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੁੰਦੀ ਹੈ। ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ‘ਚ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਇਲਾਕੇ, ਗਲੀ ਜਾਂ ਮੁਹੱਲੇ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਹੋ ਰਹੀ ਹੈ ਤਾਂ ਉਹ ਇਸ ਸਬੰਧੀ ਸ਼ਿਕਾਇਤ ਭੇਜ ਸਕਦਾ ਹੈ।
ਜ਼ਿਲ੍ਹਾ ਚੋਣ ਦਫਤਰ ਅੰਮ੍ਰਿਤਸਰ ਵਿਖੇ ਸੀ ਵਿਜ਼ਲ ਸੈੱਲ ਦਾ ਗਠਨ ਕੀਤਾ ਗਿਆ ਹੈ, ਜਿਸ ਦਾ ਮੁੱਖ ਕਾਰਜ ਇਸ ਐਪਲੀਕੇਸ਼ਨ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਸਿਰਫ਼ 100 ਮਿੰਟਾਂ ‘ਚ ਕਰਨ ਦੀ ਜ਼ਿੰਮੇਵਾਰੀ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਸੀ ਵਿਜ਼ਲ ਐਪਲੀਕੇਸ਼ਨ ‘ਤੇ ਅੰਮ੍ਰਿਤਸਰ ਦੇ ਵੱਖ ਵੱਖ ਖੇਤਰਾਂ ਤੋਂ ਸਬੰਧਤ ਸੈੱਲ ਨੂੰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਅਤੇ ਹੁਣ ਤਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕੁੱਲ ਸ਼ਿਕਾਇਤਾਂ 25 ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਇੰਸਟਾਗ੍ਰਾਮ ਅਕਾਊਂਟ ਨੂੰ ਮੋਬਾਈਲ ਤੇ ਪੀਸੀ ਤੋਂ ਕਿਵੇਂ ਕਰੀਏ ਡਿਲੀਟ ਜਾਂ ਬੰਦ, ਜਾਣੋ ਪੂਰਾ ਪ੍ਰੋਸੈੱਸ
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਦਫਤਰ ਵੱਲੋਂ ਸ਼ਿਕਾਇਤ ਦੇ ਨਿਪਟਾਰੇ ਤੋਂ ਬਾਅਦ ਐਪਲੀਕੇਸ਼ਨ ਰਾਹੀਂ ਸ਼ਿਕਾਇਤਕਰਤਾ ਨੂੰ ਵੀ ਸੂਚਿਤ ਕੀਤਾ ਜਾਂਦਾ ਹੈ। ਜੇਕਰ ਕੋਈ ਵੀ ਵਿਅਕਤੀ ਕਿਸੇ ਤਰ੍ਹਾਂ ਦੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਵੇਖਦਾ ਜਾਂ ਸੁਣਦਾ ਹੈ ਤਾਂ ਉਸ ਦੀ ਫੋਟੋ, ਵੀਡੀਓ ਜਾਂ ਫਿਰ ਅਵਾਜ਼ ਰਿਕਾਰਡਿੰਗ ਸ਼ਿਕਾਇਤ ਦੇ ਰੂਪ ਵਿਚ ਸੀ ਵਿਜ਼ਲ ਰਾਹੀਂ ਜ਼ਿਲ੍ਹਾ ਚੋਣ ਦਫਤਰ ਨਾਲ ਸਾਂਝੀ ਕਰ ਸਕਦਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੰਮ੍ਰਿਤਸਰ ਵਿਚ ਲਾਅ ਐਂਡ ਆਰਡਰ ਵਾਸਤੇ ਬਹੁਤ ਟੀਮਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਅੰਮ੍ਰਿਤਸਰ ਵਿਚ ਸਾਂਤੀਪੂਰਵਕ ਤਰੀਕੇ ਨਾਲ ਚੋਣਾਂ ਕਰਵਾਈਆਂ ਜਾਣਗੀਆਂ।