election preparations in punjab: ਮੁੱਖ ਚੋਣ ਅਫ਼ਸਰ ਪੰਜਾਬ ਡਾ: ਐਸ.ਕਰੁਣਾ ਰਾਜੂ ਨੇ ਦੱਸਿਆ ਕਿ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਕਮਿਸ਼ਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਪੋਸਟਲ ਬੈਲਟ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਜ਼ਿਲ੍ਹਾ ਚੋਣ ਅਫ਼ਸਰ, ਐਸ.ਐਸ.ਪੀ., ਈ.ਆਰ.ਓ., ਆਰ.ਓ., ਏ.ਈ.ਆਰ.ਓ., ਨੋਡਲ ਅਫ਼ਸਰ ਐਸ.ਵੀ.ਈ.ਪੀ. ਅਤੇ ਈ.ਵੀ.ਐਮ ਦੇ ਅਧਿਕਾਰੀਆਂ ਨਾਲ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਪੁੱਜੇ ਰਾਜੂ ਨੇ ਕਿਹਾ ਕਿ ਪੰਜਾਬ ਵਿੱਚ ਜਿਆਦਾ ਉਮਰ ਦੇ ਕਰੀਬ 5 ਲੱਖ ਵੋਟਰ ਹਨ, ਜਿਨ੍ਹਾਂ ਨੂੰ ਇਹ ਸਹੂਲਤ ਦਿੱਤੀ ਜਾਣੀ ਹੈ। 23 ਜ਼ਿਲ੍ਹਿਆਂ ਵਿੱਚ 24 ਹਜ਼ਾਰ ਬੂਥਾਂ ’ਤੇ ਤਿਆਰੀਆਂ ਚੱਲ ਰਹੀਆਂ ਹਨ। ਰਾਜੂ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨ ਵੋਟਰਾਂ, ਟਰਾਂਸਜੈਂਡਰ ਅਤੇ ਐਨਆਰਆਈ ਵੋਟਰਾਂ ਨੂੰ ਵੀ ਚੋਣ ਪ੍ਰਕਿਰਿਆ ਦਾ ਹਿੱਸਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਅੰਤਿਮ ਸੂਚੀ 5 ਜਨਵਰੀ 2022 ਨੂੰ ਜਾਰੀ ਕੀਤੀ ਜਾਵੇਗੀ ਅਤੇ ਇਸ ਤੋਂ ਪਹਿਲਾਂ ਖਰੜਾ ਤਿਆਰ ਕਰਕੇ ਸਾਰੇ ਸਿਆਸੀ ਧੜਿਆਂ ਦੇ ਇਤਰਾਜ਼ ਸੁਣੇ ਜਾਣਗੇ।
ਵੋਟ ਨਾਲ ਸਬੰਧਤ ਸਾਰੀ ਜਾਣਕਾਰੀ ਮੋਬਾਈਲ ਵਿੱਚ ਵੋਟਰ ਹੈਲਪਲਾਈਨ ਐਪ ਨੂੰ ਡਾਊਨਲੋਡ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ। ਰਾਜੂ ਨੇ ਕਿਹਾ ਕਿ ਇਸ ਵਾਰ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਨੂੰ ਲੈ ਕੇ ਵੋਟਰਾਂ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਵਾਰ 10 ਲੱਖ ਤੋਂ ਵੱਧ ਨਵੇਂ ਵੋਟਰ ਰਜਿਸਟਰ ਹੋਏ ਹਨ। ਇਹ ਗਿਣਤੀ ਹੋਰ ਵਧ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: