ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਤਿੰਨ ਨਗਰ ਕੌਂਸਲਾਂ ਤਲਵਾੜਾ, ਡੇਰਾ ਬਾਬਾ ਨਾਨਕ ਅਤੇ ਤਰਨਤਾਰਨ ਦੀਆਂ ਚੋਣਾਂ ਨਾ ਕਰਵਾਉਣ ਦੇ ਮਾਮਲੇ ਦੀ ਅੱਜ (17 ਜਨਵਰੀ) ਪੰਜਾਬ ਅਤੇ ਹਰਿਆਣਾ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਰਾਜ ਚੋਣ ਕਮਿਸ਼ਨਰ ਦੀ ਤਰਫੋਂ ਕਿਹਾ ਗਿਆ ਕਿ ਇਨ੍ਹਾਂ ਤਿੰਨਾਂ ਨਗਰ ਕੌਂਸਲਾਂ ਦੀਆਂ ਚੋਣਾਂ 10 ਮਾਰਚ ਤੱਕ ਕਰਵਾਈਆਂ ਜਾਣਗੀਆਂ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਸੂਬੇ ਦੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਲਈ ਮਜਬੂਰ ਹੋਣਾ ਪਿਆ ਸੀ। ਇਸ ਦੇ ਬਾਵਜੂਦ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੇ ਤਰਨਤਾਰਨ, ਤਲਵਾੜਾ ਅਤੇ ਡੇਰਾ ਬਾਬਾ ਨਾਨਕ ਨਗਰ ਕੌਂਸਲਾਂ ਦੀਆਂ ਚੋਣਾਂ ਨਹੀਂ ਕਰਵਾਈਆਂ। ਐਡਵੋਕੇਟ ਭੀਸ਼ਮ ਕਿੰਗਰ ਨੇ ਇਸ ਦੇਰੀ ਵਿਰੁੱਧ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।
ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਸਖ਼ਤ ਫਟਕਾਰ ਲਗਾਉਂਦਿਆਂ ਕਿਹਾ ਸੀ ਕਿ ਤੁਸੀਂ ਲੋਕਤੰਤਰ ਦਾ ਮਜ਼ਾਕ ਉਡਾਇਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨਰ ਨੂੰ ਸ਼ੁੱਕਰਵਾਰ ਤੱਕ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਸੀ ਕਿ ਜੇ ਉਸ ਸਮੇਂ ਤੱਕ ਚੋਣਾਂ ਦੀ ਤਰੀਕ ਨਾ ਦੱਸੀ ਗਈ ਤਾਂ ਚੋਣ ਕਮਿਸ਼ਨਰ ਨੂੰ ਪੇਸ਼ ਹੋਣਾ ਪਵੇਗਾ। ਅਦਾਲਤ ਨੂੰ ਦੱਸਿਆ ਗਿਆ ਕਿ ਇਨ੍ਹਾਂ ਤਿੰਨਾਂ ਵਿੱਚੋਂ ਦੋ ਲਈ ਚੋਣਾਂ 2020 ਤੋਂ ਪਹਿਲਾਂ ਹੀ ਹੋਣੀਆਂ ਚਾਹੀਦੀਆਂ ਸਨ। ਚਾਰ ਸਾਲਾਂ ਤੋਂ ਚੋਣਾਂ ਨਹੀਂ ਹੋਈਆਂ ਅਤੇ ਅਜੇ ਵੀ ਸਮਾਂ ਮੰਗਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : PM ਮੋਦੀ ਤੇ ਦਿਲਜੀਤ ਦੀ ਮੁਲਾਕਾਤ ‘ਤੇ ਬੋਲੀ ਕੰਗਨਾ- ‘ਕਿਸਾਨ ਅੰਦੋਲਨ ਦੌਰਾਨ ਹੁੜਦੰਗੀਆਂ ਨਾਲ ਸੀ…’
ਹਾਈ ਕੋਰਟ ਨੇ ਕਿਹਾ ਕਿ ਹੁਣ ਬਹੁਤ ਹੋ ਗਿਆ ਹੈ, ਹੁਣ ਹੋਰ ਉਡੀਕ ਨਹੀਂ ਕੀਤਾ ਜਾ ਸਕਦਾ। ਹਾਈਕੋਰਟ ਨੇ ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਨਵੰਬਰ ਵਿੱਚ ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਹਫ਼ਤਿਆਂ ਵਿੱਚ ਚੋਣਾਂ ਕਰਵਾਉਣ ਦਾ ਹੁਕਮ ਦਿੱਤਾ ਸੀ। ਹਾਈਕੋਰਟ ਨੇ ਕਿਹਾ ਕਿ ਜੇਕਰ ਪਟੀਸ਼ਨਰ ਚਾਹੇ ਤਾਂ ਇਸ ਮਾਮਲੇ ‘ਚ ਸੁਪਰੀਮ ਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕਰ ਸਕਦਾ ਹੈ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 27 ਜਨਵਰੀ ਤੱਕ ਟਾਲ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
