ਅੰਮ੍ਰਿਤਸਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਥਾਣਾ ਸਦਰ ਅਧੀਨ ਆਉਂਦੇ ਮਜੀਠਾ ਰੋਡ ‘ਤੇ ਗੰਡਾ ਸਿੰਘ ਕਲੋਨੀ ਦੀ ਲੇਨ ਨੰਬਰ 2 ਵਿੱਚ ਬਿਜਲੀ ਬੋਰਡ ਦੇ ਜੇ.ਈ. ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਹੋਰ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਤੋਂ ਹੀ ਜੇ.ਈ. ਆਪਣੇ ਪਰਿਵਾਰ ਸਣੇ ਫਰਾਰ ਹੈ, ਜਿਸ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੱਡੀ ਨੂੰ ਸੜਕ ਤੋਂ ਹਟਾਉਣ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ, ਬਿਜਲੀ ਬੋਰਡ ਦੇ ਜੇ.ਈ. ਨੇ ਘਰ ਦੀ ਬਾਲਕੋਨੀ ਤੋਂ ਗੋਲੀਆਂ ਚਲਾਈਆਂ। ਇਸ ਦੌਰਾਨ ਉੱਥੋਂ ਲੰਘ ਰਹੇ ਇੱਕ ਬਾਈਕ ਸਵਾਰ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਸਬਜ਼ੀ ਵਿਕਰੇਤਾ ਸਮੇਤ ਦੋ ਨੌਜਵਾਨ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਆਸ-ਪਾਸ ਦੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਮੁਲਜ਼ਮ ਜੇਈ ਆਪਣੇ ਪਰਿਵਾਰ ਸਮੇਤ ਕਾਰ ਵਿੱਚ ਮੌਕੇ ਤੋਂ ਭੱਜ ਗਿਆ।
ਇਹ ਵੀ ਪੜ੍ਹੋ : ਯਾਦਵਿੰਦਰ ਕ.ਤ/ਲ ਮਾਮਲਾ: SSP ਪ੍ਰਗਿਆ ਜੈਨ ਦੀ ਅਗਵਾਈ ਹੇਠ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮਾਂ ਨੂੰ ਕੀਤਾ ਕਾਬੂ
ਸੂਚਨਾ ਮਿਲਣ ਤੋਂ ਬਾਅਦ ACP ਉੱਤਰੀ ਸਦਰ SHO ਹਰਸੰਦੀਪ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕ ਦੀ ਪਛਾਣ ਵਿੱਕੀ, ਉਮਰ 19 ਸਾਲ, ਗੰਡਾ ਸਿੰਘ ਕਲੋਨੀ ਦੇ ਰਹਿਣ ਵਾਲੇ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਜਾਂਚ ਅਧਿਕਾਰੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























