ਪੰਜਾਬ ਦੇ ਲੋਕਾਂ ਨੂੰ ਅੱਜ ਵੀ ਬੱਸਾਂ ਵਿਚ ਸਫਰ ਕਰਨ ਨੂੰ ਲੈ ਕੇ ਖੱਜਲ-ਖੁਆਰ ਹੋਣਾ ਪਏਗਾ। ਸਰਕਾਰੀ ਬੱਸਾਂ ਦਾ ਅੱਜ ਵੀ ਚੱਕਾ ਜਾਮ ਰਹੇਗਾ। PRTC ਤੇ ਪਨਬਸ ਦੇ ਕੱਚ ਮੁਲਾਜਮਾਂ ਨੇ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ‘ਤੇ ਰਹਿਣ ਦੀ ਦਿੱਤੀ ਚਿਤਾਵਨੀ ਦਿੱਤੀ ਹੈ। ਦੱਸ ਦੇਈਏ ਕਿ ਮੁਲਾਜ਼ਮਾਂ ਵੱਲੋਂ ਕਿਲੋਮੀਟਰ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਰੋਡਵੇਜ ਮੁਲਾਜਮ ਸਾਰੀ ਰਾਤ ਵੱਖ-ਵੱਖ ਥਾਵਾਂ ‘ਤੇ ਧਰਨੇ ਮੁਜਾਹਰੇ ਕਰਦੇ ਰਹੇ। ਪੁਲਿਸ ਤੇ ਮੁਲਾਜਮਾਂ ਵਿਚਾਲੇ ਸ਼ੁੱਕਰਵਾਰ ਨੂੰ ਹਾਲਾਤ ਤਣਾਅ ਵਾਲੇ ਹੋ ਗਏ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਪਿੱਛੇ ਹੱਟਣ ਵਾਲੇ ਨਹੀਂ ਹਨ। ਉਥੇ ਹੀ ਸੰਗਰੂਰ ਬੱਸ ਸਟੈਂਡ ‘ਤੇ ਮੁਲਾਜ਼ਮਾਂ ਨੇ ਜ਼ੋਰਦਾਰ ਹੰਗਾਮਾ ਕੀਤਾ।। ਸੰਗਰੂਰ ਪੁਲਿਸ ਦਾ ਪ੍ਰਦਰਸ਼ਨਕਾਰੀ ਰੋਡਵੇਜ਼ ਮੁਲਾਜ਼ਮਾਂ ਖਿਲਾਫ਼ FIR ਦਰਜ ਕਰ ਲਈ ਹੈ। ਉਨ੍ਹਾਂ ‘ਤੇ ਪ੍ਰਦਰਸ਼ਨ ਦੌਰਾਨ ਕਾਨੂੰਨ ਵਿਵਸਥਾ ਭੰਗ ਕਰਨ ਦੇ ਇਲਜ਼ਾਮ ਲਾਏ ਗਏ ਹਨ। ਇਹ ਮਾਮਲਾ ਸਰਕਾਰੀ ਕੰਮ ‘ਚ ਰੁਕਾਵਟ ਪਾਉਣ ‘ਤੇ ਦਰਜ ਕੀਤਾ ਗਿਆ ਹੈ।
ਸ਼ੁੱਕਰਵਾਰ ਵਾਂਗ, ਰੋਡਵੇਜ਼ ਕਰਮਚਾਰੀ ਸ਼ਨੀਵਾਰ ਨੂੰ ਵੱਖ-ਵੱਖ ਬੱਸ ਡਿਪੂਆਂ ਅਤੇ ਬੱਸ ਅੱਡਿਆਂ ‘ਤੇ ਵਿਰੋਧ ਪ੍ਰਦਰਸ਼ਨ ਕਰਨਗੇ। ਅੱਜ ਵੀ ਬੱਸ ਆਵਾਜਾਈ ਪ੍ਰਭਾਵਿਤ ਹੋਵੇਗੀ। ਦੱਸ ਦੇਈਏ ਕਿ ਯੂਨੀਅਨ ਨੇ ਇਸ ਦਾ ਕਾਰਨ ਅੱਜ ਪਨਬੱਸ ਵਿੱਚ ਕਿਲੋਮੀਟਰ ਸਕੀਮ ਅਧੀਨ ਨਿੱਜੀ ਮਾਲਕੀ ਵਾਲੀਆਂ ਬੱਸਾਂ ਲਈ ਟੈਂਡਰ ਖੋਲ੍ਹਣ ਨੂੰ ਦੱਸਿਆ।
ਇਹ ਵੀ ਪੜ੍ਹੋ : ਸਿੰਗਰ ਰਣਜੀਤ ਬਾਵਾ ਨੇ ਵਿਵਾਦ ‘ਤੇ ਤੋੜੀ ਚੁੱਪੀ, 5 ਸਾਲ ਪਹਿਲਾਂ ਡਿਲੀਟ ਕੀਤਾ ਸੀ ਗਾਣਾ
ਯੂਨੀਅਨ ਨੇ ਪਹਿਲਾਂ ਹੀ ਇਸ ਸਕੀਮ ਦਾ ਸਖ਼ਤ ਵਿਰੋਧ ਕਰਨ ਦਾ ਐਲਾਨ ਕੀਤਾ ਸੀ ਅਤੇ ਟੈਂਡਰ ਪ੍ਰਕਿਰਿਆ ਦੌਰਾਨ ਇੱਕ ਗੇਟ ਰੈਲੀ ਕਰੇਗੀ ਅਤੇ ਤੁਰੰਤ ਬੰਦ ਦਾ ਸੱਦਾ ਦੇਵੇਗੀ।ਯੂਨੀਅਨ ਦਾ ਦੋਸ਼ ਹੈ ਕਿ ਇਹ ਯੋਜਨਾ ਟਰਾਂਸਪੋਰਟ ਵਿਭਾਗ ਦੇ ਹੌਲੀ-ਹੌਲੀ ਨਿੱਜੀਕਰਨ ਵੱਲ ਇੱਕ ਕਦਮ ਹੈ, ਜੋ ਕਰਮਚਾਰੀਆਂ ਦੇ ਭਵਿੱਖ ਲਈ ਖ਼ਤਰਾ ਹੈ।
ਵੀਡੀਓ ਲਈ ਕਲਿੱਕ ਕਰੋ -:
























