ਪੰਜਾਬ ਦੇ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਟੀਮ ਦਾ ਨਾਮੀ ਗੈਂਗ ਦੇ ਗੁਰਗਿਆਂ ਨਾਲ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋਨੋਂ ਪਾਸਿਓਂ ਸਿੱਧੀਆਂ ਗੋਲੀਆਂ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਫਾਇਰਿੰਗ ਦੌਰਾਨ ਇੱਕ ਬਦਮਾਸ਼ ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਹੈ। ਘਟਨਾ ਦਿਓਲ ਨਗਰ ਵਿਸ਼ਕਰਮਾ ਮੰਦਰ ਦੇ ਨੇੜੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨੀਰੂ ਬਾਜਵਾ ਸਟਾਰਰ ਪਰਿਵਾਰਕ ਫਿਲਮ ‘ਸ਼ੁਕਰਾਨਾ’ ਦੇਖੋ ਚੌਪਾਲ ਐਪ ‘ਤੇ, ਕਰ ਦੇਵੇਗੀ ਭਾਵੁਕ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸੂਚਨਾ ਮਿਲੀ ਸੀ ਕਿ ਦਿਓਲ ਨਗਰ ਦੇ ਨੇੜੇ ਨਾਮੀ ਗੈਂਗ ਦੇ ਕੁਝ ਗੁਰਗੇ ਲੁਕੇ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤਾਂ ਜਲੰਧਰ ਦੇ ਦਿਓਲ ਨਗਰ ਇਲਾਕੇ ਵਿੱਚ ਦੋਨਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਨੂੰ ਗੋਲੀ ਵੀ ਲੱਗੀ ਹੈ। ਮੁਠਭੇੜ ਤੋਂ ਬਾਅਦ ਪੁਲਿਸ ਨੇ 2 ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮ ਭਾਰੀ ਸੁਰੱਖਿਆ ਬਲ ਦੇ ਨਾਲ ਮੌਕੇ ‘ਤੇ ਹਾਲੇ ਵੀ ਮੌਜੂਦ ਹੈ।
ਵੀਡੀਓ ਲਈ ਕਲਿੱਕ ਕਰੋ -: