ਪੰਜਾਬ ਦੇ ਫਿਰੋਜ਼ਪੁਰ ਦੇ ਗੁਰੂਹਰਸਹਾਏ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁੱਠਭੇੜ ਹੋਈ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵੱਲੋਂ ਆਹਮੋ ਸਾਹਮਣੇ ਗੋਲੀਆਂ ਵੀ ਚਲਾਈਆਂ ਗਈਆਂ ਹਨ। ਇਸ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਨੂੰ ਕਾਬੂ ਵੀ ਕੀਤਾ ਗਿਆ ਹੈ ਜਦਕਿ ਬਾਕੀ ਉਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਨਸ਼ਾ ਤਸਕਰ ਜਿਨ੍ਹਾਂ ਕੋਲ ਨਾਜਾਇਜ਼ ਅਸਲਾ ਵੀ ਹੈ ਸ਼ਰੀਹ ਵਾਲਾ ਰੋਡ ਉੱਪਰ ਪਿੰਡ ਲਖਮੀਰਪੁਰਾ ਵਿਖੇ ਰੁਕੇ ਹੋਏ ਹਨ ਅਤੇ ਉਹ ਲੁੱਟਣ ਦੀ ਤਾਂਗ ਵਿੱਚ ਹਨ। ਸੂਚਨਾ ਦੇ ਆਧਾਰ ‘ਤੇ DSP ਅਤੁਲ ਸੋਨੀ ਦੀ ਅਗਵਾਈ ਵਿੱਚ ਪੁਲਿਸ ਟੀਮ ਮੌਕੇ ਪਰ ਪਹੁੰਚੀ।
ਇਹ ਵੀ ਪੜ੍ਹੋ : ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਜੰਮੂ ਦੇ ਰਾਜੌਰੀ ‘ਚ ਨਿਭਾ ਰਿਹਾ ਸੀ ਆਪਣੀਆਂ ਸੇਵਾਵਾਂ
ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਤਸਕਰਾਂ ਨੇ ਸਭ ਤੋਂ ਪਹਿਲਾਂ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵੱਲੋਂ ਫਰਾਰ ਨਸ਼ਾ ਤਸਕਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੁਲਿਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਕੰਮ ਵਿੱਚ ਸ਼ਾਮਲ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਕੋਲੋਂ ਕੁਝ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਜਲਦੀ ਹੀ ਫ਼ਿਰੋਜ਼ਪੁਰ ਵਿੱਚ ਹੀ ਮੁਲਜ਼ਮਾਂ ਖ਼ਿਲਾਫ਼ ਇੱਕ ਹੋਰ ਵੱਖਰੀ FIR ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਜਲਦ ਹੀ ਦੋਸ਼ੀ ਦਾ ਸਰਕਾਰੀ ਹਸਪਤਾਲ ਤੋਂ ਮੈਡੀਕਲ ਕਰਵਾ ਕੇ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: