ਤਰਨਤਾਰਨ ‘ਚ ਦੇਰ ਰਾਤ ਵੱਡੇ ਬਦਮਾਸ਼ ਦੇ ਗੁਰਗਿਆਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ ‘ਚ ਇਕ ਜ਼ਖਮੀ ਹੋ ਗਿਆ ਜਦਕਿ ਦੋ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਗੁੰਡੇ ਇਲਾਕੇ ‘ਚ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ।
ਜ਼ਿਕਰਯੋਗ ਹੈ ਕਿ ਕਰੀਬ 15 ਦਿਨ ਪਹਿਲਾਂ ਇਨ੍ਹਾਂ ਹੀ ਵਿਅਕਤੀਆਂ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਨੇੜੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਸਤਨਾਮ ਸਿੰਘ ਸੱਤਾ ‘ਤੇ ਗੋਲੀਆਂ ਚਲਾ ਦਿੱਤੀਆਂ ਸਨ।
ਪੁਲਿਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਕਾਰ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਬਦਮਾਸ਼ ਦਾ ਇੱਕ ਸਾਥੀ ਜਸਕਰਨ ਸਿੰਘ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਹਰਮੰਦਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਪਏੇਗਾ ਮੀਂਹ, ਡਿੱਗੇਗਾ ਪਾਰਾ, ਇਸ ਦਿਨ ਤੋਂ ਬਦਲੇਗਾ ਮੌਸਮ!
ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਮੁਤਾਬਕ ਜ਼ਖ਼ਮੀ ਜਸਕਰਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੋਸ਼ੀਆਂ ਕੋਲੋਂ ਪਾਕਿਸਤਾਨ ਦਾ ਬਣਿਆ 9 ਐਮਐਮ ਦਾ ਪਿਸਤੌਲ, ਦੋ ਮੈਗਜ਼ੀਨ ਅਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਮੰਨਿਆ ਕਿ ਉਹ ਵਿਦੇਸ਼ ਵਿੱਚ ਬੈਠੇ ਗੈਂਗਸਟਰ ਦੇ ਇਸ਼ਾਰੇ ’ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਵੀਡੀਓ ਲਈ ਕਲਿੱਕ ਕਰੋ -:
