ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕੀਤਾ। ਮੁਠਭੇੜ ਦੌਰਾਨ ਬਦਮਾਸ਼ ਦੇ ਪੈਰ ‘ਤੇ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਸਾਹਿਲ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਸਾਹਿਲ ਨੀਲਾ ਨਾਮ ਦੇ ਡਰੱਗ ਪੈਡਲਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਨੂੰ ਦੇਖਦੇ ਹੀ ਉਹ ਭੱਜਣ ਲੱਗਾ। ਪੁਲਿਸ ਉਸ ਦਾ ਪਿੱਛਾ ਕਰਕੇ ਮਜੀਠਾ ਰੋਡ ਬਾਈਪਾਸ ’ਤੇ ਪੁੱਜੀ। ਜਿੱਥੇ ਪੁਲਿਸ ਅਤੇ ਦੋਸ਼ੀ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ। ਮੁਕਾਬਲੇ ‘ਚ ਦੋਸ਼ੀ ਸਾਹਿਲ ਦੀ ਲੱਤ ‘ਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਦਾਖ਼ਲ ਕਰਵਾਇਆ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ACP ਅਰਵਿੰਦਰ ਮੀਨਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸਾਹਿਲ ਸ਼ਹਿਰ ਵਿੱਚ ਲੁਕਿਆ ਹੋਇਆ ਹੈ। ਪੁਲਿਸ ਦੇਰ ਰਾਤ ਉਸ ਨੂੰ ਗ੍ਰਿਫਤਾਰ ਕਰਨ ਲਈ ਰਵਾਨਾ ਹੋ ਗਈ। ਜਦੋਂ ਪੁਲਿਸ ਮੁਲਜ਼ਮ ਕੋਲ ਪੁੱਜੀ ਤਾਂ ਉਸ ਨੇ ਪੁਲਿਸ ਨੂੰ ਦੇਖਦੇ ਹੀ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ASI ਤੇ ਸੀਨੀਅਰ ਕਾਂਸਟੇਬਲ ਨੂੰ 50,000 ਰੁ: ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਜਦੋਂ ਉਹ ਮਜੀਠਾ ਰੋਡ ਬਾਈਪਾਸ ਨੇੜੇ ਪੁੱਜੇ ਤਾਂ ਮੁਲਜ਼ਮ ਦਾ ਮੋਟਰਸਾਈਕਲ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਡਿੱਗਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਹੌਸਲਾ ਨਹੀਂ ਛੱਡਿਆ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ, ਜਿਸ ‘ਚ ਦੋਸ਼ੀ ਜ਼ਖਮੀ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
