ਫਾਜ਼ਿਲਕਾ ਸ਼ਹਿਰ ਦੇ ਬਲੈਕ ਈਗਲ ਹੋਟਲ ਨਜ਼ਦੀਕ 28 ਅਤੇ 31 ਅਗਸਤ 2025 ਨੂੰ ਹੋਈ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ ਹੈ। ਘਟਨਾ ਦੌਰਾਨ ਕਰਾਸ ਫਾਇਰਿੰਗ ਵਿੱਚ ਦੋਵੇਂ ਅਪਰਾਧੀਆਂ ਦੇ ਪੈਰਾਂ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਹੋਟਲ ਬਲੈਕ ਏਗਲ ਦੇ ਉੱਤੇ ਬੀਤੀ 28 ਤਰੀਕ ਨੂੰ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਉਸਦੇ ਮਾਲਕ ਤੋਂ ਪੰਜ ਕਰੋੜ ਰੁਪਏ ਦੀ ਫਰੌਤੀ ਮੰਗੀ ਗਈ ਸੀ ਜਿਸ ਦੇ ਸਬੰਧ ਵਿੱਚ ਪੁਲਿਸ ਦੇ ਵੱਲੋਂ ਮਾਮਲਾ ਵੀ ਦਰਜ ਕੀਤਾ ਗਿਆ ਸੀ ਅਤੇ ਹੁਣ ਪੁਲਿਸ ਦੇ ਵੱਲੋਂ ਸੂਚਨਾ ਦੇ ਅਧਾਰ ਤੇ ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ਲਾਧੂਕਾ ਮੰਡੀ ਵਿਖੇ ਨਾਕੇਬੰਦੀ ਕੀਤੀ ਹੋਈ ਸੀ।
ਇਹਨਾਂ ਸ਼ੂਟਰਾਂ ਦੀ ਜਦ ਉੱਥੇ ਐਂਟਰੀ ਹੁੰਦੀ ਹੈ ਤਾਂ ਪੁਲਿਸ ਪਾਰਟੀ ਨੇ ਇਹਨਾਂ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਪਰ ਇਹਨਾਂ ਦੇ ਰੁਕਣ ਦੀ ਬਜਾਏ ਪੁਲਿਸ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਕਰਾਸ ਫਾਇਰ ਦੌਰਾਨ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀ ਲੱਗੀ। ਹੁਣ ਪੁਲਿਸ ਨੇ ਇਹਨਾਂ ਨੂੰ ਕਾਬੂ ਕਰ ਹਸਪਤਾਲ ਵਿੱਚ ਇਲਾਜ ਦੇ ਲਈ ਭਰਤੀ ਕਰਵਾਇਆ ਹੈ।
ਇਹ ਵੀ ਪੜ੍ਹੋ : CM ਮਾਨ ਨੂੰ ਹਸਪਤਾਲ ‘ਚ ਮਿਲੇ ਰਾਜਪਾਲ ਕਟਾਰੀਆ, ਕਿਹਾ- “1600 ਕਰੋੜ ਟੋਕਨ ਮਨੀ, ਪੰਜਾਬ ਨੂੰ ਮਿਲੇਗੀ ਹੋਰ ਮਦਦ”
ਫਾਜ਼ਿਲਕਾ ਤੋਂ ਐਸਐਸਪੀ ਗੁਰਮੀਤ ਸਿੰਘ ਵੱਲੋਂ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਕਰਮਜੀਤ ਪੁੱਤਰ ਬਖਸ਼ੀਸ਼ ਸਿੰਘ ਵਾਸੀ ਮਿੱਠੇ, ਥਾਣਾ ਮਖੂ, ਬਲਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਭਥਾਲ ਭਾਈ ਕੇ, ਥਾਣਾ ਚੋਹਲਾ ਸਾਹਿਬ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਇੱਕ ਗਲੌਕ ਪਿਸਤੌਲ 9 MM, ਇੱਕ ਸਟਾਰ ਪਿਸਤੌਲ 32 ਬੋਰ, 10 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਦਰ ਫਾਜ਼ਿਲਕਾ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























