ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਸਵੇਰੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ ਹੋਈ। ਪੁਲਿਸ ਬਦਮਾਸ਼ ਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਉਹ ਜ਼ਖਮੀ ਹੋ ਗਿਆ ਹੈ।
ਪੰਜਾਬ ਦੇ DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਾਮੀ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਇੱਕ ਨੂੰ ਹਥਿਆਰ ਦੀ ਰਿਕਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਬਦਮਾਸ਼ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ 15 ਰਾਉਂਡ ਫਾਇਰਿੰਗ ਹੋਈ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਰੇਲ ਹਾ.ਦ/ਸਾ, ਪਲਟਿਆ ਮਾਲਗੱਡੀ ਦਾ ਡੱਬਾ, ਮਚੀ ਹਫੜਾ-ਦਫੜੀ
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਜਵਾਬੀ ਕਾਰਵਾਈ ਲਈ ਕੀਤੀ ਗਈ ਫਾਇਰਿੰਗ ਵਿੱਚ ਇੱਕ ਆਪਰੇਟਿਵ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਮੁਲਜ਼ਮ ਕੋਲੋਂ ਛੇ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤੇ ਗਏ ਹਨ। ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰੀ ਵਸੂਲੀ ਦੇ ਰੈਕੇਟ ਵਿੱਚ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -: