ਤਰਨ ਤਾਰਨ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਚਾਰ ਮੈਂਬਰਾਂ ਨੂੰ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ।

Encounter in Tarn Taran
ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਸਰਹੱਦ ਨੇੜੇ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਚਾਰ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਅਤੇ ਗਿਰੋਹ ਦੇ ਮੈਂਬਰਾਂ ਵਿਚਕਾਰ ਮੁੱਠਭੇੜ ਹੋਈ।
ਇਹ ਵੀ ਪੜ੍ਹੋ : ਜਲੰਧਰ ‘ਚ ਗ੍ਰ.ਨੇ.ਡ ਹ.ਮ.ਲਾ ਕਰਨ ਵਾਲੇ ਦਾ ਐ.ਨਕਾ.ਊਂਟ.ਰ, ਮੁ.ਠਭੇ.ੜ ਦੌਰਾਨ ਮੁਲਜ਼ਮ ਦੇ ਪੈਰ ‘ਚ ਲੱਗੀ ਗੋਲੀ
ਸੂਚਨਾ ਮੁਤਾਬਕ ਮੁਲਜ਼ਮਾਂ ਨੇ ਪੁਲਿਸ ਦੀ ਟੀਮ ‘ਤੇ ਗੋਲੀਬਾਰੀ ਕੀਤੀ। ਪੁਲਿਸ ਅਧਿਕਾਰੀਆਂ ਨੇ ਸਵੈ-ਰੱਖਿਆ ਵਿੱਚ ਕਾਰਵਾਈ ਕੀਤੀ, ਜਿਸ ਵਿੱਚ ਦੋ ਮੁਲਜ਼ਮ ਜ਼ਖਮੀ ਹੋ ਗਏ, ਜਦੋਂ ਕਿ ਬਾਕੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਹਥਿਆਰ, ਕਈ ਜਿੰਦਾ ਕਾਰਤੂਸ, 7 ਕਿਲੋ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
