ਤਰਨਤਾਰਨ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਦੋ ਅਪਰਾਧੀ ਲੱਤ ਵਿੱਚ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ। ਇਹ ਘਟਨਾ ਫਤਿਹਾਬਾਦ ਦੇ ਨੇੜੇ ਵਾਪਰੀ, ਜਿੱਥੇ ਪੁਲਿਸ ਨੇ ਬਾਈਕ ਸਵਾਰ ਦੋ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਪੁਲਿਸ ਮੁਤਾਬਕ ਜਦੋਂ ਪੁਲਿਸ ਟੀਮ ਨੇ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਪੁਲਿਸ ਵਾਲਿਆਂ ‘ਤੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਨਾਲ ਦੋਵੇਂ ਦੋਸ਼ੀ ਜ਼ਖਮੀ ਹੋ ਗਏ।

ਜ਼ਖਮੀ ਦੋਸ਼ੀਆਂ ਦੀ ਪਛਾਣ ਸੁਖਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ : PSEB ਨੇ ਸਕੂਲਾਂ ਲਈ ਜਾਰੀ ਕੀਤੇ ਹੁਕਮ, 30 ਅਪ੍ਰੈਲ ਤੱਕ ਕਰਨਾ ਹੋਵੇਗਾ ਇਹ ਕੰਮ
ਤਰਨਤਾਰਨ ਦੇ ਐਸਐਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਦੋਵੇਂ ਦੋਸ਼ੀ ਕਈ ਜਬਰੀ ਵਸੂਲੀਆਂ ਦੇ ਮਾਮਲਿਆਂ ਵਿੱਚ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
























