ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿੱਚ ਜ਼ਬਰਦਸਤ ਮੁਕਾਬਲਾ ਹੋਇਆ ਹੈ। ਪੁਲਿਸ ਗੈਂਗਸਟਰਾਂ ਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਆਈ ਸੀ ਪਰ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਨਾਲ ਮੁਕਾਬਲੇ ਵਿੱਚ 2 ਬਦਮਾਸ਼ ਗੰਭੀਰ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Encounter in village Shahpur Jajan
ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀ ਡੇਰਾ ਬਾਬਾ ਨਾਨਕ ਦੇ ਮੇਨ ਬਜ਼ਾਰ ਚ ਮੇ਼ਸੀ ਦੀ ਹੱਟੀ ਤੇ ਦੋ ਅਣਪਛਾਤਿਆਂ ਵੱਲੋਂ ਫਾਇਰਿਗ ਕੀਤੀ ਗਈ ਸੀ। ਪੁਲਿਸ ਵੱਲੋਂ ਦੋਨਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਦੋਵਾਂ ਗੈਂਗਸਟਰਾਂ ਨੂੰ ਅੱਜ ਤੜਕਸਾਰ ਬਰਾਮਦਗੀ ਲਈ ਸ਼ਾਹਪੁਰ ਜਾਜਨ ਦੇ ਪੁਲ ਤੇ ਲਿਆਂਦਾ ਗਿਆ ਸੀ। ਜਿੱਥੇ ਗੈਂਗਸਟਰਾਂ ਨੇ ਪੁਲਿਸ ਉੱਤੇ ਫਾਇਰ ਕਰ ਦਿੱਤਾ।
ਇਹ ਵੀ ਪੜ੍ਹੋ : ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ
ਇਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਉਕਤ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ, ਜਿਨਾਂ ਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਰੈਫਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
