ਮੋਹਾਲੀ ਦੇ ਡੇਰਾਬੱਸੀ-ਅੰਬਾਲਾ ਹਾਈਵੇ ‘ਤੇ ਬੁੱਧਵਾਰ ਦੁਪਹਿਰ ਨੂੰ ਪੁਲਿਸ ਅਤੇ ਅਪਰਾਧੀਆਂ ਵਿਚਾਲੇ ਮੁਠਭੇੜ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਅਪਰਾਧੀ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਮਿਲਣ ‘ਤੇ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਦੋਸ਼ੀਆਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਨਾਮੀ ਗੈਂਗਸਟਰ ਦੇ ਸ਼ੂਟਰਾਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਵਿੱਚ ਦੋ ਅਪਰਾਧੀ ਜ਼ਖਮੀ ਹੋ ਗਏ। ਇਸ ਕਾਰਵਾਈ ਦੌਰਾਨ ਪੁਲਿਸ ਨੇ ਚਾਰ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ। ਜ਼ਖਮੀ ਦੋਸ਼ੀਆਂ ਨੂੰ ਡੇਰਾਬੱਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋਸ਼ੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਪੁਲਿਸ ਜਲਦੀ ਹੀ ਪੂਰੀ ਜਾਣਕਾਰੀ ਸਾਂਝੀ ਕਰੇਗੀ।

ਬਰਾਮਦ ਕੀਤੇ ਗਏ ਹਥਿਆਰਾਂ ਦੀ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਹੋਰ ਅਪਰਾਧੀ ਵੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ। ਪੁਲਿਸ ਗੈਂਗ ਦੇ ਹੋਰ ਸਾਥੀਆਂ ਦੀ ਭਾਲ ਲਈ ਇਲਾਕੇ ਵਿੱਚ ਛਾਪੇਮਾਰੀ ਕਰ ਰਹੀ ਹੈ। ਸੀਨੀਅਰ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕੀਤਾ ਅਤੇ ਸਥਾਨਕ ਪੁਲਿਸ ਟੀਮ ਦੀ ਤੁਰੰਤ ਕਾਰਵਾਈ ਦੀ ਪ੍ਰਸ਼ੰਸਾ ਕੀਤੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਐਕਸ ‘ਤੇ ਪੋਸਟ ਕੀਤੀ। ਉਨ੍ਹਾਂ ਲਿਖਿਆ ਕਿ ਅੱਜ ਦੁਪਹਿਰ ਡੇਰਾਬਸੀ-ਅੰਬਾਲਾ ਹਾਈਵੇਅ ‘ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਪੁਲਿਸ ਅਤੇ ਨਾਮੀ ਗੈਂਗ ਨਾਲ ਜੁੜੇ ਗੋਲਡੀ ਢਿੱਲੋਂ ਵਿਚਕਾਰ ਇੱਕ ਮੁਕਾਬਲਾ ਹੋਇਆ। ਗੈਂਗ ਮੈਂਬਰ ਹਾਈਵੇਅ ਦੇ ਨੇੜੇ ਇੱਕ ਘਰ ਵਿੱਚ ਲੁਕਿਆ ਹੋਇਆ ਸੀ। ਜਦੋਂ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ ਤਾਂ ਉਸਨੇ ਪੁਲਿਸ ‘ਤੇ ਗੋਲੀਬਾਰੀ ਕਰ ਦਿੱਤੀ।
ਇਹ ਵੀ ਪੜ੍ਹੋ : ਯੂਥ ਕਾਂਗਰਸ ਵਰਕਰਾਂ ਵੱਲੋਂ ਚੰਡੀਗੜ੍ਹ ਕੂਚ ਦੀ ਕੋਸ਼ਿਸ਼… ਪੁਲਿਸ ਨਾਲ ਫਸਿਆ ਪੇਚ… ਬੈਰੀਕੇਡ ਤੋੜੇ
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਗਿਰੋਹ ਵਿਦੇਸ਼ ਵਿੱਚ ਸਥਿਤ ਆਪਣੇ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰਾਂ ਵਿੱਚ ਨਿਸ਼ਾਨਾ ਬਣਾ ਕੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਗੈਂਗਸਟਰ ਤੋਂ ਸੱਤ (.32 ਬੋਰ) ਪਿਸਤੌਲ ਅਤੇ 70 ਕਾਰਤੂਸ ਬਰਾਮਦ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
























