ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ । ਹਾਈਕੋਰਟ ਨੇ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੇਰੀ ਸੁਣਵਾਈ 25 ਜੁਲਾਈ ਨੂੰ ਹੋਵੇਗੀ । ਜਿਸ ਕਾਰਨ 25 ਜੁਲਾਈ ਤੱਕ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਰਹੇਗੀ।
ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆ ਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਗ੍ਰਿਫਤਾਰ ਕੀਤਾ ਸੀ। ਦਲਜੀਤ ਗਿਲਜੀਆਂ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਵਿਚੋਲੇ ਵਜੋਂ ਕੰਮ ਕਰਦਾ ਸੀ। ਇਸ ਤੋਂ ਇਲਾਵਾ ਉਹ ਅਧਿਕਾਰੀਆਂ ਦੇ ਤਬਾਦਲੇ, ਗੈਰ-ਕਾਨੂੰਨੀ ਮਾਈਨਿੰਗ, ਟ੍ਰੀ ਗਾਰਡ ਖਰੀਦਣ, ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਸਮੇਤ ਵਿਭਾਗ ਦੇ ਹੋਰ ਕੰਮਾਂ ਵਿੱਚ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: