ਪੰਜਾਬ ਦੇ ਅੰਮ੍ਰਿਤਸਰ ‘ਚ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ‘ਤੇ ਸਥਿਤ ਇਕ ਘਰ ‘ਚ ਜ਼ਬਰਦਸਤ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਧਮਾਕੇ ਦੀ ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਆਸਪਾਸ ਦੇ ਇਲਾਕਿਆਂ ‘ਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਥਾਨਕ ਸੂਤਰਾਂ ਮੁਤਾਬਕ ਧਮਾਕਾ ਇਕ ਘਰ ਦੇ ਅੰਦਰ ਹੋਇਆ, ਪਰ ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਘਰ ਦੇ ਵਿੱਚ ਬਲਾਸਟ ਹੋਇਆ ਹੈ ਜਾਂ ਫਿਰ ਕੋਈ ਹੋਰ ਘਟਨਾ ਵਾਪਰੀ ਹੈ, ਇਸ ਸੰਬੰਧ ਵਿੱਚ ਪੁਲਿਸ ਵੀ ਕੋਈ ਗੱਲਬਾਤ ਕਰਨ ਲਈ ਤਿਆਰ ਨਹੀਂ ਹੈ। ਜਾਣਕਾਰੀ ਅਨੁਸਾਰ ਇਹ ਘਰ ਰਘਬੀਰ ਕੌਰ ਨਾਂ ਦੀ ਔਰਤ ਦਾ ਹੈ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਡੱਲੇਵਾਲ ਦਾ ਮ.ਰ.ਨ ਵਰਤ 50ਵੇਂ ਦਿਨ ਵੀ ਜਾਰੀ, ਹਾਲਤ ਬੇਹੱਦ ਨਾਜ਼ੁਕ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਿਸੇ ਤਰ੍ਹਾਂ ਦੀ ਅਸਾਧਾਰਨ ਗਤੀਵਿਧੀ ਜਾਂ ਅੱਤਵਾਦੀ ਪਹਿਲੂ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: