ਸ਼ਨੀਵਾਰ ਸਵੇਰੇ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਨੇੜੇ ਇੱਕ ਧਮਾਕਾ ਹੋਇਆ। ਇਸ ਤੋਂ ਬਾਅਦ ਫੌਜ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਧਮਾਕੇ ਤੋਂ ਬਾਅਦ ਫੌਜ ਨੇ ਸਟੇਸ਼ਨ ਦੇ ਸਾਰੇ ਗੇਟ ਬੰਦ ਕਰ ਦਿੱਤੇ। ਇਸ ਤੋਂ ਬਾਅਦ ਡੀਸੀ ਵੱਲੋਂ ਜ਼ਿਲ੍ਹੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਖੇ ਹੀ ਜਲੰਧਰ ਵਿਚ ਜ਼ਬਰਦਸਤ ਧਮਾਕੇ ਦੀਆਂ ਅਵਾਜ਼ਾਂ ਸੁਣਾਈ ਦਿੱਤੀਆਂ ਹਨ।
ਡੀਸੀ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ/ ਇਮਾਰਤਾਂ ਦੇ ਅੰਦਰ ਰਹਿਣ ਅਤੇ ਸਵੈ-ਸੁਰੱਖਿਆ ਦੇ ਉਪਾਅ ਕਰਨ। ਬਿਜਲੀ ਨਹੀਂ ਕੱਟੀ ਜਾਵੇਗੀ, ਪਰ ਹੋਰ ਸਾਰੇ ਉਪਾਅ ਲਾਗੂ ਰਹਿਣਗੇ।

ਜਲੰਧਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ‘ਚ ਫਿਰ ਤੋਂ ਸਾਇਰਨ ਵੱਜ ਰਹੇ ਹਨ। ਫਿਰੋਜ਼ਪੁਰ ਦੇ ਡੀਸੀ ਦੀਪਸ਼ਿਖਾ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਚਾਹੀਦਾ ਹੈ। ਖਿੜਕੀਆਂ ਤੋਂ ਦੂਰ ਰਹੋ। ਪ੍ਰਸ਼ਾਸਨ ਤੋਂ ਹਰੀ ਝੰਡੀ ਦੀ ਉਡੀਕ ਕਰੋ। ਜਲੰਧਰ ਵਿਚ ਸਵੇਰੇ 8.30 ਵਜੇ ਦੇ ਕਰੀਬ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ।
ਸਵੇਰੇ 5 ਵਜੇ ਪਠਾਨਕੋਟ ਏਅਰਬੇਸ, ਅੰਮ੍ਰਿਤਸਰ ਅਤੇ ਜਲੰਧਰ ਵਿਖੇ ਜ਼ੋਰਦਾਰ ਧਮਾਕੇ ਸੁਣੇ ਗਏ। ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਡਰੋਨ ਦੇਖੇ ਗਏ, ਜਿਨ੍ਹਾਂ ਨੂੰ ਫੌਜ ਨੇ ਨਸ਼ਟ ਕਰ ਦਿੱਤਾ।
ਇਹ ਵੀ ਪੜ੍ਹੋ : ‘ਆਮ ਨਾਗਰਿਕਾਂ ਨੂੰ ਢਾਲ ਬਣਾ ਕੇ ਵਰਤ ਰਿਹੈ ਪਾਕਿਸਤਾਨ’-ਕਰਨਲ ਸੋਫੀਆ ਦਾ ਵੱਡਾ ਬਿਆਨ
ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਕਿ ਪਠਾਨਕੋਟ ਦੇ ਏਅਰਫੀਲਡ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਅੰਮ੍ਰਿਤਸਰ ਦੇ ਬਿਆਸ ਵਿੱਚ ਸਥਿਤ ਬ੍ਰਹਮੋਸ ਮਿਜ਼ਾਈਲ ਸਟੋਰੇਜ ਸਾਈਟ ‘ਤੇ ਹਮਲੇ ਦਾ ਵੀ ਦਾਅਵਾ ਕੀਤਾ।
ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਸੁੰਦਰਾ ਪੁੱਤਾਂ ਤੇ ਜਲੰਧਰ ਦੇ ਕਰਤਾਰਪੁਰ ਵਿੱਚ ਮਿਜ਼ਾਈਲ ਦੇ ਟੁਕੜੇ ਮਿਲੇ ਹਨ। ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਦੇ ਰਾਜਾਸਾਂਸੀ ਦੇ ਪਿੰਡ ਮੁਗਲਾਨੀ ਕੋਟ ਤੋਂ ਡਰੋਨ ਦੇ ਟੁਕੜੇ ਬਰਾਮਦ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
























