ਲੁਧਿਆਣਾ : ਸੀਨੀਅਰ ਅਕਾਲੀ ਆਗੂ ਵਿਜੇ ਦਾਨਵ ਦੇ ਵੱਲੋਂ ਵਾਰਡ ਨੰਬਰ ਇੱਕ ਵਿਖੇ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਤੌਰ ਤੇ ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਾਬਾ ਅਜੀਤ ਸਿੰਘ, ਆਰਡੀ ਸ਼ਰਮਾ, ਭੁਪਿੰਦਰ ਸਿੰਘ ਭਿੰਦਾ, ਬੀਬੀ ਸੁਰਿੰਦਰ ਕੌਰ ਦਿਆਲ,ਜਗਜੀਤ ਸਿੰਘ ਅਰੋੜਾ, ਪ੍ਰਲਾਦ ਸਿੰਘ ਢਲ, ਜੰਗ ਬਹਾਦਰ ਸਿੰਘ ਢਲ, ਕਨੋਜ ਦਾਨਵ, ਕੈਪਟਨ ਕੁਲਵੰਤ ਸਿੰਘ, ਮਾਸਟਰ ਰਣਜੀਤ ਸਿੰਘ, ਰਤਨ ਸਿੰਘ ਭੁੱਲਰ, ਕੁਲਜਿੰਦਰ ਸਿੰਘ ਬਾਜਵਾ, ਜੈਲ ਸਿੰਘ, ਡਾਕਟਰ ਗੁਰਜੀਤ ਸਿੰਘ, ਜਰਨੈਲ ਸਿੰਘ, ਵਿਸ਼ਾਲ ਖੋਸਲਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਹਾਜ਼ਰ ਸਨ।
ਇਸ ਮੌਕੇ ‘ਤੇ ਹਾਜ਼ਰ ਪਤਵੰਤਿਆਂ ਨੇ ਆਪਣੇ ਸੰਬੋਧਨ ਸਮੇਂ ਕਿਹਾ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਅੱਜ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ ਕਿਉਂਕਿ ਇਹਨਾਂ ਬਾਹਰੀਆਂ ਪਾਰਟੀਆਂ ਨੇ ਪੰਜਾਬ ਨੂੰ ਲਾਂਬੂ ਲਾਉਣ ਵਿੱਚ ਕੋਈ ਅਸਰ ਬਾਕੀ ਨਹੀਂ ਛੱਡੀ। ਉਹਨਾਂ ਕਿਹਾ ਕਿ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਲੜੀ ਜਾ ਰਹੀ ਲੜਾਈ ਦੌਰਾਨ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਜ਼ਰੂਰਤ ਹੈ ਕਿਉਂਕਿ ਇਹ ਲੜਾਈ ਤੁਹਾਡੇ ਸਹਿਯੋਗ ਤੋਂ ਬਿਨਾਂ ਜਿੱਤਣੀ ਸੰਭਵ ਨਹੀਂ ਇਸ ਲਈ ਆਓ ਅਸੀਂ ਪੰਜਾਬ ਨੂੰ ਬਚਾਉਣ ਦੀ ਲੜਾਈ ਇੱਕਜੁੱਟ ਹੋ ਕੇ ਲੜੀਏ ਅਤੇ ਹਰ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪਾ ਕੇ ਅਕਾਲੀ ਦਲ ਨੂੰ ਮਜਬੂਤ ਬਣਾਈਏ ਤਾਂ ਜੋ ਪੰਜਾਬ ਦੀ ਹੋਂਦ ਨੂੰ ਬਚਾਇਆ ਜਾ ਸਕੇ ।
ਵੀਡੀਓ ਲਈ ਕਲਿੱਕ ਕਰੋ -: