ਪਟਿਆਲਾ ਵਿਚ ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਸਮਾਂ ਮਿਲਣ ਤੋਂ ਬਾਅਦ ਡੀਸੀ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਪੱਕਾ ਮੋਰਚਾ ਚੁੱਕ ਲਿਆ ਹੈ। ਪੀੜਤ ਪਰਿਵਾਰ 31 ਮਾਰਚ ਨੂੰ ਮੁੱਖ ਮੰਤਰੀ ਨੂੰ ਮਿਲੇਗਾ।
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਪਰਿਵਾਰ ਨੇ ਕਿਹਾ ਕਿ ਉਹ ਆਪਣੀਆਂ ਸਾਰੀਆਂ ਮੰਗਾਂ ਮੁੱਖ ਮੰਤਰੀ ਅੱਗੇ ਰੱਖਣਗੇ ਅਤੇ ਉਸ ਤੋਂ ਬਾਅਦ ਮੋਰਚੇ ਦੇ ਆਗੂ ਅਗਲੀ ਕਾਰਵਾਈ ਬਾਰੇ ਫੈਸਲਾ ਕਰਨਗੇ। ਕਰਨਲ ਬਾਠ ਦੀ ਪਤਨੀ ਕੱਲ੍ਹ ਆਪਣੇ ਸਮਰਥਕਾਂ ਵੱਲੋਂ ਕੀਤੇ ਗਏ ਮਾੜੇ ਵਤੀਰੇ ਲਈ ਮੀਡੀਆ ਤੋਂ ਮੁਆਫੀ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮੀਡੀਆ ਹੀ ਹੈ ਜਿਸ ਨੇ ਉਨ੍ਹਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਸਮੂਹ ਕਿਸਾਨ, ਸਾਬਕਾ ਮੁਲਾਜ਼ਮ ਅਤੇ ਹੋਰ ਯੂਨੀਅਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।
ਦੱਸ ਦੇਈਏ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਸਮਰਥਨ ਵਿਚ ਅੱਜ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਦੇ ਬਾਹਰ ਵੱਡੀ ਗਿਣਤੀ ਵਿਚ ਸਾਬਕਾ ਫੌਜੀ ਅਤੇ ਵੱਖ-ਵੱਖ ਜਥੇਬੰਦੀਆਂ ਜਿਨ੍ਹਾਂ ਵਿਚ ਕਿਸਾਨ ਯੂਨੀਅਨ ਦੇ ਆਗੂ ਅਤੇ ਹੋਰ ਜਥੇਬੰਦੀਆਂ ਸ਼ਾਮਲ ਹਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਰੋਸ ਪ੍ਰਦਰਸ਼ਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : AAP ਪੰਜਾਬ ਦੇ ਨਵੇਂ ਇੰਚਾਰਜ ਮਨੀਸ਼ ਸਿਸੋਦੀਆ ਪਹੁੰਚੇ ਚੰਡੀਗੜ੍ਹ, ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ
ਉਥੇ ਹੀ ਇਸ ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ. ਦਾ ਗਠਨ ਵੀ ਕੀਤਾ ਗਿਆ ਹੈ। ਮਾਮਲੇ ਦੀ ਜਾਂਚ SPS ਪਰਮਾਰ ਦੀ ਅਗਵਾਈ ਵਿਚ ਹੋਵੇਗੀ। ਕਰਨਲ ਦੇ ਪਰਿਵਾਰ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮਾਮਲੇ ਵਿਚ ਸ਼ਾਮਲ ਪੁਲਿਸ ਵਾਲਿਆਂ ਦੀ ਜ਼ਿਲ੍ਹੇ ਤੋਂ ਬਾਅਦ ਟਰਾਂਸਫਰ ਕਰ ਦਿੱਤੀ ਗਈ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ, ਜਿਸ ਦੇ ਲਈ IAS ਪਰਮਵੀਰ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸ ਮਾਮਲੇ ਵਿਚ 3 ਹਫ਼ਤਿਆਂ ‘ਚ ਜਾਂਚ ਪੂਰੀ ਕਰਕੇ ਰਿਪੋਰਟ ਸੌਂਪਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
