ਗੁਰਦਾਸਪੁਰ ਦੇ ਕਸਬਾ ਪੁਰਾਣਾ ਸ਼ਾਲਾ ਨਜ਼ਦੀਕ ਸਵੇਰ ਇੱਕ ਦਰਦਨਾਕ ਹਾਦਸਾ ਵਾਪਰਿਆ। ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਇੱਕ ਪਰਿਵਾਰ ਦੀ ਕਾਰ ਦਾ ਅਚਾਨਕ ਸੰਤੁਲਨ ਵਿਗਾੜ ਗਿਆ, ਜਿਸ ਤੋਂ ਬਾਅਦ ਗੱਡੀ ਗੰਦੇ ਨਾਲੇ ਵਿੱਚ ਜਾ ਡਿੱਗੀ। ਹਾਦਸੇ ਵਿੱਚ ਗੱਡੀ ਚਲਾ ਰਹੇ ਪਿਓ ਅਤੇ ਉਸ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਗੱਡੀ ਰਾਹੀਂ ਆਪਣੇ ਘਰ ਮੁਕੇਰੀਆਂ ਵੱਲ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਇੱਕ ਟਿੱਪਰ ਓਵਰਟੇਕ ਕਰਦੇ ਹਨ ਕਾਰ ਦਾ ਸੰਤੁਲਨ ਅਚਾਨਕ ਵਿਗੜ ਗਿਆ ਅਤੇ ਗੱਡੀ ਪਲਟੀਆਂ ਖਾਂਦੀ ਹੋਈ ਗੰਦੇ ਨਾਲੇ ਵਿੱਚ ਜਾ ਡਿੱਗੀ। ਗੱਡੀ ਚਾਲਕ ਅਤੇ ਉਸ ਦੀ ਚਾਰ ਸਾਲਾ ਧੀ ਦੀ ਜਾਨ ਚਲੀ ਗਈ।
ਇਹ ਵੀ ਪੜ੍ਹੋ : ਮੋਗਾ : ਪਿਤਾ ਦੀ ਰਿ.ਵਾਲ/ਵਰ ਸਾਫ਼ ਕਰਦੇ ਸਮੇਂ ਪੁੱਤ ਦੇ ਢਿੱਡ ‘ਚ ਲੱਗੀ ਗੋ.ਲੀ, ਇਲਾਜ ਦੌਰਾਨ ਹੋਈ ਮੌ.ਤ
ਹਾਦਸੇ ਦੌਰਾਨ ਮੌਕੇ ‘ਤੇ ਪਹੁੰਚੇ ਰਾਹਗੀਰਾਂ ਵੱਲੋਂ ਗੱਡੀ ਵਿੱਚ ਬੈਠੀ ਮਾਂ ਅਤੇ ਉਸਦੇ ਪੁੱਤਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਰਾਹਗੀਰਾਂ ਮੁਤਾਬਕ ਗੱਡੀ ਦੀ ਸਪੀਡ ਜਿਆਦਾ ਸੀ। ਸ਼ਾਇਦ ਗੱਡੀ ਚਲਾ ਰਹੇ ਵਿਅਕਤੀ ਨੂੰ ਨੀਂਦ ਦਾ ਝੌਂਕਾ ਆਉਣ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























